ਦੁਨੀਆਂਦੇਸ਼ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਲੋਕਤੰਤਰ ਦੇ ਚੌਥੇ ਥੰਮ੍ਹ ਮੀਡੀਆ ਦਾ ਹਮੇਸ਼ਾ ਹੀ ਸਤਿਕਾਰ ਕੀਤਾ – ਸ਼੍ਰੋਮਣੀ ਅਕਾਲੀ ਦਲ ਯੂਰਪ

ਕਿਹਾ – “ਆਪ” ਦੀ ਮੌਜੂਦਾ ਸਰਕਾਰ ਆਮ ਜਨਤਾ ਦੀਆਂ ਉਮੀਦਾਂ ‘ਤੇ ਵੀ ਖਰੀ ਨਾ ਉਤਰ ਸਕੀ, ਬੁਰੀ ਤਰਾਂ ਹੋਈ ਫੇਲ

ਪੈਰਿਸ, (PRIME INDIAN NEWS) :- ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਆਗੂਆਂ ਕ੍ਰਮਵਾਰ ਯੂਰਪ ਪ੍ਰਧਾਨ ਸ. ਇਕਬਾਲ ਸਿੰਘ ਭੱਟੀ, ਇਟਲੀ ਯੂਨਿਟ ਦੇ ਪ੍ਰਧਾਨ ਜਗਵੰਤ ਸਿੰਘ ਲਹਿਰਾ, ਸੀਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਭੁੰਗਰਨੀ, ਸਕੱਤਰ ਜਨਰਲ ਲਖਵਿੰਦਰ ਸਿੰਘ ਡੋਗਰਾਂਵਾਲ, ਯੂਥ ਪ੍ਰਧਾਨ ਜਸਪ੍ਰੀਤ ਸਿੰਘ ਅਟਵਾਲ, ਜਨਰਲ ਸਕੱਤਰ ਜਗਜੀਤ ਸਿੰਘ ਫ਼ਤਿਹਗੜ, ਜਨਰਲ ਸਕੱਤਰ ਹਰਦੀਪ ਸਿੰਘ ਬੋਦਲ, ਸੈਕਟਰੀ ਸੁਰਜੀਤ ਸਿੰਘ ਮਾਣਾ ਫਰਾਂਸ, ਸਪੇਨ ਯੂਨਿਟ ਦੇ ਪ੍ਰਧਾਨ ਲਾਭ ਸਿੰਘ ਭੰਗੂ, ਹਰਦੀਪ ਸਿੰਘ ਗੋਨਾ ਅਤੇ ਜਸਵੰਤ ਸਿੰਘ ਭਦਾਸ ਨੇ ਇੱਕ ਸਾਂਝੇ ਬਿਆਨ ਰਾਹੀਂ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਲੋਕਤੰਤਰ ਦੇ ਚੌਥੇ ਥੰਮ੍ਹ ਮੀਡੀਆ ਦਾ ਹਮੇਸ਼ਾ ਹੀ ਮੀਡੀਆ ਦਾ ਸਤਿਕਾਰ ਕੀਤਾ ਹੈ।

ਉਕਤ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੌਜੂਦਾ ਪੰਜਾਬ ਸਰਕਾਰ ਆਮ ਜਨਤਾ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰ ਸਕੀ ਅਤੇ ਬੁਰੀ ਤਰਾਂ ਫੇਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਿਹੜੀਆਂ ਵੀ ਸਰਕਾਰਾਂ ਨੇ ਮੀਡੀਆ ਨਾਲ ਧੱਕਾ ਕੀਤਾ ਹੈ, ਉਹ ਸਰਕਾਰਾਂ ਮੂੰਹ ਭਾਰ ਡਿਗੀਆਂ ਹਨ ਅਤੇ ਹੁਣ “ਆਪ” ਦੀ ਮੌਜੂਦਾ ਸਰਕਾਰ ਨੇ ਪੰਜਾਬ ਕੇਸਰੀ ਗਰੁੱਪ ਨਾਲ ਪੰਗਾ ਲੈ ਕੇ ਆਪਣੇ ਪੈਰਾਂ ‘ਤੇ ਕੁਹਾੜੀ ਮਾਰੀ ਹੈ।

ਉਕਤ ਆਗੂਆਂ ਨੇ ਕਿਹਾ ਕਿ ‘ਆਪ’ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ, ਮਜ਼ਦੂਰਾਂ ਅਤੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਨਕਾਰਦੇ ਹੋਏ ਮੀਡੀਆ ਨਾਲ ਵੀ ਧੱਕੇਸ਼ਾਹੀ ਕਰ ਰਹੀ ਹੈ, ਤਾਂ ਜੋ ਸੱਚ ਨੂੰ ਦਬਾਇਆ ਜਾ ਸਕੇ, ਜਿਸਦੀ ਸ਼੍ਰੋਮਣੀ ਅਕਾਲੀ ਦਲ ਯੂਰਪ ਸਖ਼ਤ ਨਿਖੇਧੀ ਕਰਦਾ ਹੈ।
ਉਨ੍ਹਾਂ ਕਿਹਾ ਕਿ “ਆਪ” ਦੀ ਮੌਜੂਦਾ ਸਰਕਾਰ ਨੇ ਜਿਹੜੇ ਵਾਅਦੇ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਦੀ ਆਮ ਜਨਤਾ ਨਾਲ, ਖਾਸ ਕਰ ਕੇ ਔਰਤਾਂ ਨਾਲ ਕੀਤੇ ਸਨ, ਨੂੰ ਪੂਰਾ ਕਰੇ।

Related Articles

Leave a Reply

Your email address will not be published. Required fields are marked *

Back to top button