
ਚੰਡੀਗੜ੍ਹ, ਐਚ ਐਸ ਚਾਵਲਾ। ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਇਕਬਾਲ ਸਿੰਘ ਭੱਟੀ ਨੇ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸਥਿਤੀ ਬਾਰੇ ਵਿਚਾਰ ਵਟਾਂਦਰਾ ਕੀਤਾ।
ਸ. ਭੱਟੀ ਨੇ ਸੁਖਬੀਰ ਸਿੰਘ ਬਾਦਲ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਉਹ ਆਪਣੇ ਅਸਤੀਫੇ ਤੇ ਮੁੜ ਵਿਚਾਰ ਕਰਨ ਕਿਓਂਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੇ ਨਾਲ ਨਾਲ ਸਮੂਹ ਅਕਾਲੀ ਵਰਕਰ ਵੀ ਉਨ੍ਹਾਂ ਦੀ ਹੀ ਅਗਵਾਈ ਵਿੱਚ ਪਾਰਟੀ ਅਤੇ ਪੰਜਾਬ ਦਾ ਉੱਜਵਲ ਭਵਿੱਖ ਵੇਖ ਰਹੇ ਹਨ।
ਇਕਬਾਲ ਸਿੰਘ ਭੱਟੀ ਨੇ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਜਗਵੰਤ ਲਹਿਰਾ ਪ੍ਰਧਾਨ ਇਟਲੀ ਯੂਨਿਟ, ਲਾਭ ਸਿੰਘ ਭੰਗੂ ਪ੍ਰਧਾਨ ਸਪੇੰਨ ਯੂਨਿਟ, ਮਸਤਾਨ ਸਿੰਘ ਨੋਰਾ ਪ੍ਰਧਾਨ ਨੋਰਵੇ ਯੂਨਿਟ, ਲਖਵਿੰਦਰ ਸਿੰਘ ਡੋਗਰਾਂਵਾਲ ਸਕੱਤਰ ਜਨਰਲ ਇਟਲੀ ਯੂਨਿਟ, ਜਸਪ੍ਰੀਤ ਸਿੰਘ ਅਟਵਾਲ ਯੂਥ ਪ੍ਰਧਾਨ, ਜਥੇਦਾਰ ਗੁਰਚਰਨ ਸਿੰਘ ਭੂੰਗਰਨੀ ਸੀਨੀਅਰ ਮੀਤ ਪ੍ਰਧਾਨ ਇਟਲੀ, ਹਰਦੀਪ ਸਿੰਘ ਬੋਦਲ ਜਨਰਲ ਸਕੱਤਰ ਇਟਲੀ, ਜਗਜੀਤ ਸਿੰਘ ਫ਼ਤਿਹਗੜ੍ਹ ਜਨਰਲ ਸਕੱਤਰ ਇਟਲੀ, ਸੁਰਜੀਤ ਸਿੰਘ ਮਾਣਾ ਜਨਰਲ ਸਕੱਤਰ ਫਰਾਂਸ ਆਦਿ ਵਲੋਂ ਸ. ਸੁਖਬੀਰ ਸਿੰਘ ਬਾਦਲ ਨੂੰ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਯੂਰਪ ਦੀ ਸਮੁੱਚੀ ਟੀਮ ਅਤੇ ਵਰਕਰ ਉਨ੍ਹਾਂ ਨਾਲ ਚਟਾਨ ਵਾਂਗੂ ਖੜੇ ਹਨ ਅਤੇ ਸਦਾ ਖੜੇ ਰਹਿਣਗੇ।





























