ਦੇਸ਼ਦੁਨੀਆਂਪੰਜਾਬ

ਸ਼੍ਰੋਮਣੀ ਅਕਾਲੀ ਦਲ ਯੂਰਪ ਯੂਨਿਟ ਦੇ ਪਸਾਰੇ ਸਬੰਧੀ ਗੱਲਬਾਤ ਕਰਨ ਲਈ ਇਕਬਾਲ ਸਿੰਘ ਭੱਟੀ ਪੰਜਾਬ ਪਹੁੰਚੇ, ਸੁਖਬੀਰ ਬਾਦਲ ਸਮੇਤ ਹੋਰ ਸੀਨੀਅਰ ਆਗੂਆਂ ਨਾਲ ਕਰਨਗੇ ਮੁਲਾਕਾਤ

ਜਲੰਧਰ, ਐਚ ਐਸ ਚਾਵਲਾ। ਸ਼੍ਰੋਮਣੀ ਅਕਾਲੀ ਦਲ ਯੂਰਪ ਯੂਨਿਟ ਦੇ ਪ੍ਰਧਾਨ ਸ. ਇਕਬਾਲ ਸਿੰਘ ਭੱਟੀ ਫਰਾਂਸ ਤੋਂ ਉਚੇਚੇ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਯੂਰਪ ਯੂਨਿਟ ਦੇ ਪਸਾਰੇ ਸਬੰਧੀ ਗੱਲਬਾਤ ਕਰਨ ਲਈ ਪੰਜਾਬ ਪਹੁੰਚ ਚੁੱਕੇ ਹਨ। ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਪਾਰਟੀ ਲੀਡਰਾਂ ਨਾਲ ਮੁਲਾਕਾਤ ਕਰਕੇ ਇਸ ਸਬੰਧੀ ਵਿਚਾਰ ਵਟਾਂਦਰਾ ਕਰਨਗੇ।

ਇਸ ਸਬੰਧੀ ਬਿਆਨ ਜਾਰੀ ਕਰਦੇ ਹੋਏ ਸਰਦਾਰ ਭੱਟੀ ਨੇ ਕਿਹਾ ਕਿ ਬਹੁਤ ਸਾਰੇ ਐਨ ਆਰ ਆਈਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਸਤੇ ਤਿਆਰ ਬਰ ਤਿਆਰ ਹਨ, ਜਿਸ ਕਾਰਨ ਪਾਰਟੀ ਹਾਈ ਕਮਾਂਡ ਸ. ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਸੀਨੀਅਰ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਨਾ ਬਹੁਤ ਹੀ ਜ਼ਰੂਰੀ ਹੈ।

ਸ. ਭੱਟੀ ਨੇ ਕਿਹਾ ਕਿ ਇਸ ਸਮੇਂ ਮੌਜੂਦਾ ਪੰਜਾਬ ਸਰਕਾਰ ਦੀਆਂ ਕਾਰਗੁਜਾਰੀਆਂ ਤੋਂ ਪੰਜਾਬ ਸਮੇਤ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਸਖ਼ਤ ਨਰਾਜ ਹਨ। ਜ਼ਿਆਦਾਤਰ ਐਨ ਆਰ ਆਈਜ, ਭਗਵੰਤ ਮਾਨ ਸਰਕਾਰ ਨੂੰ ਚੱਲਦਾ ਕਰਨ ਉਪਰੰਤ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਰੂਪ ‘ਚ ਦੇਖਣਾ ਚਾਹੁੰਦੇ ਹਨ ਕਿਉਂਕਿ ਪੰਜਾਬ ਦਾ ਵਿਕਾਸ ਅਗਰ ਕੋਈ ਕਰ ਸਕਦਾ ਹੈ ਤਾਂ ਉਹ ਸ. ਬਾਦਲ ਹੀ ਕਰ ਸਕਦੇ ਹਨ, ਜਿਸਦਾ ਸਬੂਤ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਸੂਬੇ ਦੇ ਲੋਕ ਪਹਿਲਾਂ ਵੀ ਦੇਖ ਚੁੱਕੇ ਹਨ, ਜਿਸ ਵਿੱਚ ਰਤੀ ਭਰ ਵੀ ਸੰਦੇਹ ਨਹੀਂ ਹੈ।

Related Articles

Leave a Reply

Your email address will not be published. Required fields are marked *

Back to top button