
PRIME INDIAN NEWS✍️H S CHAWLA
ਪੈਰਿਸ, (PIN) :- ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਇਕਬਾਲ ਸਿੰਘ ਭੱਟੀ ਨੇ ਆਪਣੇ ਸਾਥੀਆਂ ਜਗਵੰਤ ਸਿੰਘ ਲਹਿਰਾ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਇਟਲੀ, ਲਖਵਿੰਦਰ ਸਿੰਘ ਡੋਗਰਾਂਵਾਲ, ਸਕੱਤਰ ਜਨਰਲ ਇਟਲੀ, ਗੁਰਚਰਨ ਸਿੰਘ ਭੂੰਗਰਨੀ, ਸੀਨੀਅਰ ਮੀਤ ਪ੍ਰਧਾਨ ਇਟਲੀ, ਜਗਜੀਤ ਸਿੰਘ ਫ਼ਤਿਹਗੜ੍ਹ ਜਨਰਲ ਸਕੱਤਰ ਇਟਲੀ, ਹਰਦੀਪ ਸਿੰਘ ਬੋਦਲ ਜਨਰਲ ਸਕੱਤਰ ਇਟਲੀ, ਲਾਭ ਸਿੰਘ ਭੰਗੂ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਪੇਨ, ਸੁਰਜੀਤ ਸਿੰਘ ਮਾਣਾ ਜਨਰਲ ਸੈਕਟਰੀ ਫਰਾਂਸ ਯੂਨਿਟ, ਗੁਰਵਿੰਦਰ ਸਿੰਘ ਗਿੰਦਾ ਸੀਨੀਅਰ ਮੈਂਬਰ ਸ਼੍ਰੋਮਣੀ ਅਕਾਲੀ ਦਲ ਫਰਾਂਸ ਯੂਨਿਟ ਆਦਿ ਦੇ ਹਵਾਲੇ ਨਾਲ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਯੂਰਪ ਪਰਮਿੰਦਰ ਸਿੰਘ ਝੋਟਾ ਦੇ ਹੋਏ ਕਤਲ ਨੂੰ ਲੈ ਕੇ 15 ਅਕਤੂਬਰ 2026 ਨੂੰ “ਪੰਜਾਬ ਬੰਦ” ਦੇ ਸੱਦੇ ਦਾ ਸਮਰਥਨ ਕਰਦਾ ਹੈ।

ਸ. ਭੱਟੀ ਨੇ ਕਿਹਾ ਕਿ ਪੰਜਾਬ ਅੰਦਰ ‘ਲਾਅ ਐਂਡ ਆਰਡਰ’ ਸਿਸਟਮ ਪੂਰੀ ਤਰਾਂ ਫੇਲ ਹੋ ਚੁੱਕਾ ਹੈ, ਜਿਸਦੇ ਚਲਦਿਆਂ ਅਪਰਾਧੀਆਂ ਅਤੇ ਨਸ਼ਾ ਤਸਕਰਾਂ ਦੇ ਹੌਂਸਲੇ ਦਿਨੋ ਦਿਨ ਵੱਧਦੇ ਜਾ ਰਹੇ ਹਨ ਅਤੇ ਆਏ ਦਿਨ ਲੁੱਟ ਖੋਹ ਅਤੇ ਕਤਲ ਦੀਆਂ ਵਾਰਦਾਤਾਂ ਹੋ ਰਹੀਆਂ ਹਨ, ਜਿਸਨੂੰ ਠੱਲ ਪਾਉਣਾ ਬਹੁਤ ਜਰੂਰੀ ਹੈ, ਨਹੀਂ ਤਾਂ ਆਉਣ ਵਾਲੇ ਸਮੇਂ ‘ਚ ਹਾਲਾਤ ਹੋਰ ਵੀ ਬੇਕਾਬੂ ਹੋ ਜਾਣਗੇ।
















