
PRIME INDIAN NEWS ✍️H S CHAWLA
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਪਾਰਟੀ ਮੁੱਖ ਦਫ਼ਤਰ ਤੋਂ ਇੱਕ ਜ਼ਰੂਰੀ ਸੂਚਨਾ ਦਿੰਦੇ ਹੋਏ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਆਗੂਆਂ ਅਤੇ ਵਰਕਰਾਂ ਦੇ ਧਿਆਨ ਵਿੱਚ ਲਿਆਇਆ ਜਾਂਦਾ ਹੈ ਕਿ ਕੱਲ ਮਿਤੀ 15 ਜੁਲਾਈ ਨੂੰ ਲੁਧਿਆਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਜੀ ਦੀ ਅਗਵਾਈ ਹੇਠ ਦਿੱਤਾ ਜਾਣ ਵਾਲਾ ਧਰਨਾ ਮੌਸਮ ਦੀ ਖਰਾਬੀ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਹੁਣ ਇਹ ਧਰਨਾ ਮਿਤੀ 22 ਜੁਲਾਈ 2025 ਦਿਨ ਮੰਗਲਵਾਰ ਲੁਧਿਆਣਾ ਵਿਖੇ ਹੀ ਦਿੱਤਾ ਜਾਵੇਗਾ। ਕਿਰਪਾ ਕਰਕੇ ਸਾਰੇ ਆਗੂ ਸਹਿਬਾਨ ਨੋਟ ਕਰਨ ਜੀ।





























