ਦੇਸ਼ਦੁਨੀਆਂਪੰਜਾਬ

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਸ੍ਰੀ ਦਰਬਾਰ ਸਹਿਬ ਵਿਖੇ ਹੋਏ ਨਤਮਸਤਕ

ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਸ਼ੁਰੂ ਕੀਤੀ ਜਾਵੇਗੀ ਲੋਕ ਸੰਪਰਕ ਮੁਹਿੰਮ – ਗੁਰਪ੍ਰਤਾਪ ਸਿੰਘ ਵਡਾਲਾ

ਕਿਹਾ – ਕੇਂਦਰ ਸਰਕਾਰ ਕਰ ਰਹੀ ਹੈ ਸੰਘੀ ਢਾਂਚੇ ਨੂੰ ਕਮਜ਼ੋਰ

ਚੰਡੀਗੜ੍ਹ, (PRIME INDIAN NEWS) :- ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਨਵੀਂ ਬਣੀ ਪ੍ਰੀਡੀਜੀਅਮ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਅਤੇ ਵਾਹਿਗੁਰੂ ਜੀ ਦਾ ਆਸ਼ੀਰਵਾਦ ਲੈਣ ਤੋਂ ਬਾਅਦ ਸੁਧਾਰ ਲਹਿਰ ਦੇ ਆਗੂਆਂ ਨੇ ਆਪਣੀ ਵਰਕਿੰਗ ਸ਼ੁਰੂ ਕੀਤੀ। ਇਸ ਤੋਂ ਅਕਾਲੀ ਸੁਧਾਰ ਲਹਿਰ ਦੀ ਕਨਵੀਨਰ ਗੁਰਪ੍ਰਤਾਪ ਸਿੰਘ ਬਡਾਲਾ ਦੀ ਅਗਵਾਈ ਹੇਠ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਖੇ ਲਗਾਤਾਰ ਸਾਢੇ ਤਿੰਨ ਘੰਟੇ ਮੀਟਿੰਗ ਚੱਲੀ। ਜਿਸ ਵਿਚ ਅਕਾਲੀ ਦਲ ਵਿਚ ਸੁਧਾਰ ਤੋਂ ਇਲਾਵਾ ਪੰਜਾਬ ਦੇ ਹਲਾਤਾਂ ਅਤੇ ਕੇਂਦਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਵਿਤਕਰੇ ‘ਤੇ ਵਿਸਥਾਰ ਨਾਲ ਵਿਚਾਰ ਵਿਟਾਂਦਰਾ ਕੀਤਾ ਗਿਆ।

ਅਕਾਲੀ ਸੁਧਾਰ ਲਹਿਰ ਦੀ ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ ਲੋਕ ਸੰਪਰਕ ਮੁਹਿੰਮ ਵਿੱਢਣ ਦੇ ਲਈ ਜਿਲਾਵਾਰ ਮੀਟਿੰਗਾਂ ਹੋਣਗੀਆਂ ਅਤੇ ਨਵੀ ਪੀੜੀ ਨੂੰ ਅੱਗੇ ਲਾਉਣ ਲਈ ਆਨਲਾਈਨ ਫਾਰਮ ਜਾਰੀ ਕਰਕੇ ਪਿੰਡਾਂ ਅਤੇ ਵਾਰਡਾਂ ਵਿੱਚ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। ਇਸ ਦੇ ਲਈ ਅਗਲੇ ਤਿੰਨ ਦਿਨਾਂ ਵਿਚ ਆੱਨਲਾਈਨ ਫਾਰਮ ਜਾਰੀ ਕੀਤਾ ਜਾਵੇਗਾ। ਮੀਟਿੰਗ ਵਿਚ ਐਸ.ਜੀ.ਪੀ.ਸੀ ਦੀਆਂ ਜਿਆਦਾ ਤੋਂ ਜਿਆਦਾ ਵੋਟਾਂ ਬਣਾਉਣ ਦੀ ਅਪੀਲ ਕੀਤੀ ਅਤੇ ਬਣ ਰਹੀਆਂ ਘੱਟ ਵੋਟਾਂ ’ਤੇ ਚਿੰਤਾਂ ਵੀ ਜਾਹਿਰ ਕੀਤੀ ਗਈ।

ਮੀਟਿੰਗ ਵਿਚ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਪੰਜਾਬ ਦੀ ਮਾੜੀ ਆਰਥਿਕ ਸਥਿਤੀ ’ਤੇ ਚਿੰਤਾ ਜਾਹਿਰ ਕੀਤੀ ਅਤੇ ਕਿਹਾ ਕਿ ਲੋਨ ਲੈ ਕੇ ਕੰਮ ਚਲਾਉਣਾ ਮੰਦਭਾਗਾ ਹੈ। ਜਿਹੜਾ ਪੰਜਾਬ ਪੁਰੇ ਦੇਸ਼ ਵਿਚ ਨੰਬਰ 1 ਸੂਬਾ ਸੀ ਉਸ ਦੀ ਅੱਜ ਇਹ ਹਾਲਤ ਕਰ ਦਿੱਤੀ ਗਈ ਕਿ ਕੰਮ ਚਲਾਉਣ ਦੇ ਲਈ ਵੀ ਲੋਨ ਲੈਣਾ ਪੈ ਰਿਹਾ ਹੈ। ਸ੍ਰ. ਵਡਾਲਾ ਨੇ ਕੇਂਦਰ ਸਰਕਾਰ ਵੱਲੋਂ ਕੇਂਦਰੀ ਬਜਟ ਵਿਚ ਪੰਜਾਬ ਨਾਲ ਕੀਤੇ ਵਿਤਕਰੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਕਿਹਾ ਕਿ ਕੇਂਦਰ ਦਾ ਪੰਜਾਬ ਨਾਲ ਅਜਿਹਾ ਵਰਤਾਉ ਠੀਕ ਨਹੀਂ ਹੈ। ਪੰਜਾਬ ਉਹ ਸੂਬਾ ਹੈ ਜਿਸ ਨੇ ਪਹਿਲਾਂ ਦੇਸ਼ ਦੀ ਅਜ਼ਾਦੀ ਵਿਚ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਅਤੇ ਫੇਰ ਦੇਸ਼ ਦਾ ਪੇਟ ਭਰਨ ਲਈ ਆਪਣੇ ਸਾਰੇ ਕੁਦਰਤੀ ਸ਼ੋ੍ਰਤ ਖਤਮ ਕਰ ਲਏ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਵੀ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਦੀਆਂ ਹਨ।

ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਦਾ ਰੋਕਿਆ ਹੋਇਆ ਆਰ.ਡੀ.ਐਫ ਅਤੇ ਹੋਰ ਫੰਡ ਤੁਰੰਤ ਜਾਰੀ ਕੀਤਾ ਜਾਣ, ਕਿਉਂਕਿ ਇਹ ਪੰਜਾਬ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ੍. ਵਡਾਲਾ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਲੀਮੈਂਟਰੀਂ ਬੋਰਡ ਬਣਾਉਣ ਤੇ ਤੰਜ ਕਸਦਿਆਂ ਕਿਹਾ ਕਿ ਸ: ਬਾਦਲ ਝੂੰਦਾ ਕਮੇਟੀ ਦੀ ਪਹਿਲੀ ਮੱਦ ਲੀਡਰਸ਼ਿਪ ਚ ਤਬਦੀਲੀ ਤੇ ਵਿਚਾਰ ਕਿਉਂ ਨਹੀਂ ਕਰਦੇ, ਜਦੋਂ ਕਿ ਸਭ ਤੋਂ ਪਹਿਲਾਂ ਉਸ ‘ਤੇ ਅਮਲ ਕਰ ਤਿਆਗ ਕਰਨਾ ਚਾਹੀਦਾ ਹੈ।

ਇਸ ਮੀਟਿੰਗ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ ਕਨਵੀਨਰ, ਸੁਰਜੀਤ ਸਿੰਘ ਰੱਖੜਾ, ਜਥੇਦਾਰ ਸੁੱਚਾ ਸਿੰਘ ਛੋਟੇਪੁਰ
ਪਰਮਿੰਦਰ ਸਿੰਘ ਢੀਂਡਸਾ, ਚਰਨਜੀਤ ਸਿੰਘ ਬਰਾੜ, ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਜਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾ, ਭਾਈ ਮਨਜੀਤ ਸਿੰਘ, ਗਗਨਜੀਤ ਸਿੰਘ ਬਰਨਾਲਾ, ਬੀਬੀ ਪਰਮਜੀਤ ਕੌਰ ਗੁਲਸ਼ਨ, ਬੀਬੀ ਕਿਰਨਜੀਤ ਕੌਰ, ਬੀਬੀ ਪਰਮਜੀਤ ਕੌਰ ਲਾਡਰਾਂ, ਹਰਿੰਦਰ ਪਾਲ ਸਿੰਘ ਟੌਹੜਾ ਆਦਿ
ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button