ਦੇਸ਼ਦੁਨੀਆਂਪੰਜਾਬ

ਸ਼੍ਰੋਮਣੀ ਕਮੇਟੀ ਵਲੋਂ ਗਿਆਨੀ ਹਰਪ੍ਰੀਤ ਸਿੰਘ ਜੀ ਦਾ ਅਸਤੀਫ਼ਾ ਪ੍ਰਵਾਨ ਨਾ ਕਰਨਾ ਸ਼ਲਾਘਾਯੋਗ – ਸ਼੍ਰੋਮਣੀ ਅਕਾਲੀ ਦਲ ਯੂਰਪ

ਕਿਹਾ – ਸ਼੍ਰੋਮਣੀ ਕਮੇਟੀ ਨੇ ਇਹ ਫੈਸਲਾ ਲੈ ਕੇ ਧਾਰਮਿਕ ਅਤੇ ਰਾਜਨੀਤਿਕ ਮੱਤਭੇਦ ਉਭਰਨ ਤੇ ਲਾਈ ਰੋਕ

ਪੈਰਿਸ, (PRIME INDIAN NEWS) :- ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਸਮੂਹ ਅਹੁਦੇਦਾਰਾਂ ਕ੍ਰਮਵਾਰ ਯੂਰਪ ਪ੍ਰਧਾਨ ਇਕਬਾਲ ਸਿੰਘ ਭੱਟੀ, ਇਟਲੀ ਯੂਨਿਟ ਦੇ ਪ੍ਰਧਾਨ ਜਗਵੰਤ ਸਿੰਘ ਲਹਿਰਾ, ਸਪੇਨ ਯੂਨਿਟ ਦੇ ਪ੍ਰਧਾਨ ਲਾਭ ਸਿੰਘ ਭੰਗੂ, ਨੌਰਵੇ ਯੂਨਿਟ ਦੇ ਪ੍ਰਧਾਨ ਮਸਤਾਨ ਸਿੰਘ ਨੌਰਾ, ਫਰਾਂਸ ਯੂਨਿਟ ਦੇ ਜਨਰਲ ਸਕੱਤਰ ਸੁਰਜੀਤ ਸਿੰਘ ਮਾਣਾ, ਯੂਥ ਵਿੰਗ ਦੇ ਪ੍ਰਧਾਨ ਜਸਪ੍ਰੀਤ ਸਿੰਘ ਅਟਵਾਲ, ਇਟਲੀ ਯੂਨਿਟ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਭੁੰਗਰਨੀ, ਇਟਲੀ ਯੂਨਿਟ ਦੇ ਸਕੱਤਰ ਜਨਰਲ ਲਖਵਿੰਦਰ ਸਿੰਘ ਡੋਗਰਾਂ ਵਾਲ, ਇਟਲੀ ਯੂਨਿਟ ਦੇ ਜਨਰਲ ਸਕੱਤਰ ਜਗਜੀਤ ਸਿੰਘ ਫ਼ਤਿਹਗੜ, ਇਟਲੀ ਯੂਨਿਟ ਦੇ ਜਨਰਲ ਸਕੱਤਰ ਹਰਦੀਪ ਸਿੰਘ ਬੋਦਲ ਆਦਿ ਨੇ ਸਾਂਝੇ ਤੌਰ ਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਜੀ ਦਾ ਅਸਤੀਫ਼ਾ ਪ੍ਰਵਾਨ ਨਾ ਕਰਕੇ ਬਹੁਤ ਹੀ ਸ਼ਲਾਘਾਯੋਗ ਫੈਸਲਾ ਲਿਆ ਹੈ, ਜਿਸ ਨਾਲ ਜੋ ਮੱਤਭੇਦ ਪੈਦਾ ਹੋਣ ਦਾ ਡਰ ਸਭ ਧਿਰਾਂ ਨੂੰ ਸਤਾ ਰਿਹਾ ਸੀ ਉਸਤੇ ਰੋਕ ਲੱਗ ਗਈ ਹੈ, ਜਿਸਦੀ ਜਿਤਨੀ ਤਾਰੀਫ ਕੀਤੀ ਜਾਵੇ ਥੋੜੀ ਹੈ। ਗੌਰਤਲਬ ਹੈ ਕਿ ਇਸ ਮਸਲੇ ਸਬੰਧੀ ਅੱਜ ਤੜਕਸਾਰ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫਦ ਸ. ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਮਿਲਿਆ ਸੀ, ਜਿਸ ਵਿੱਚ ਸਰਬਸੰਮਤੀ ਨਾਲ ਇਹ ਫੈਸਲਾ ਹੋਇਆ ਸੀ ਕਿ ਗਿਆਨੀ ਹਰਪ੍ਰੀਤ ਸਿੰਘ ਜੀ ਦਾ ਅਸਤੀਫ਼ਾ ਪ੍ਰਵਾਨ ਨਾ ਕੀਤਾ ਜਾਵੇ।

Related Articles

Leave a Reply

Your email address will not be published. Required fields are marked *

Back to top button