
ਜਲੰਧਰ, ਐਚ ਐਸ ਚਾਵਲਾ। ਜਲੰਧਰ ਨਗਰ ਨਿਗਮ ਦੇ ਅਧੀਨ ਆਉਂਦੇ ਵਾਰਡ ਨੰਬਰ 14 ਤੋਂ ਗੁਬਾਰੇ ਦੇ ਚੋਣ ਨਿਸ਼ਾਨ ‘ਤੇ ਚੋਣ ਲੜ ਰਹੇ ਆਜ਼ਾਦ ਉਮੀਦਵਾਰ ਅਜੇ ਪੀਵਾਲ ਨੂੰ ਵਾਰਡ ਵਾਸੀਆਂ ਵਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ। ਵਾਰਡ ਵਾਸੀਆਂ ਨੇ ਉਨ੍ਹਾਂ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਭਰੋਸਾ ਦਿੱਤਾ ਕਿ ਉਹ 21 ਦਸੰਬਰ ਨੂੰ ਇੱਕ ਇੱਕ ਵੋਟ ਗੁਬਾਰੇ ਦੇ ਨਿਸ਼ਾਨ ‘ਤੇ ਪਾ ਕੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਕਾਮਯਾਬ ਕਰਨਗੇ।

ਅਜੇ ਪੀਵਾਲ ਨੇ ਵਾਰਡ ਵਾਸੀਆਂ ਵੱਲੋਂ ਭਰਪੂਰ ਸਮਰਥਨ ਅਤੇ ਸਹਿਯੋਗ ਦੇਣ ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਾਰਡ ਵਾਸੀਆਂ ਦੀ ਸੇਵਾ ਵਿੱਚ ਹਰ ਵਕਤ ਹਾਜਰ ਹਨ ਅਤੇ ਵਾਰਡ ਅੰਦਰ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਾਰਡ ਵਾਸੀਆਂ ਤੇ ਪੂਰਣ ਭਰੋਸਾ ਹੈ ਕਿ ਉਹ ਮੈਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਆਪਣੀ ਸੇਵਾ ਕਰਨ ਦਾ ਮੌਕਾ ਪ੍ਰਦਾਨ ਕਰਨਗੇ।





























