
ਬਾਕੀ ਰਹਿੰਦੇ 6 ਉਮੀਦਵਾਰਾਂ ਦੀ ਬੇਸਬਰੀ ਨਾਲ ਉਡੀਕ – ਭਦਾਸ/ ਭੁੰਗਰਨੀ/ਡੋਗਰਾਂਵਾਲ/ਬੋਦਲ
ਪੈਰਿਸ, (PRIME INDIAN NEWS) :- ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਅਹੁਦੇਦਾਰਾਂ ਇਕਬਾਲ ਸਿੰਘ ਭੱਟੀ, ਜਗਵੰਤ ਸਿੰਘ ਲਹਿਰਾ, ਜਸਵੰਤ ਸਿੰਘ ਭਦਾਸ, ਮਸਤਾਨ ਸਿੰਘ ਨੌਰਾ, ਲਾਭ ਸਿੰਘ ਭੰਗੂ, ਜਥੇਦਾਰ ਗੁਰਚਰਨ ਸਿੰਘ ਭੁੰਗਰਨੀ, ਲਖਵਿੰਦਰ ਸਿੰਘ ਡੋਗਰਾਂਵਾਲ, ਹਰਦੀਪ ਸਿੰਘ ਬੋਦਲ, ਮਾਸਟਰ ਅਵਤਾਰ ਸਿੰਘ, ਜਗਜੀਤ ਸਿੰਘ ਫ਼ਤਿਹਗੜ ਅਤੇ ਕੁਲਦੀਪ ਸਿੰਘ ਖਾਲਸਾ ਆਦਿ ਨੇ ਸਾਂਝਾ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋ ਐਲਾਨੇ ਗਏ 7 ਉਮੀਦਵਾਰਾਂ
1. ਗੁਰਦਾਸਪੁਰ ਤੋਂ ਡਾਕਟਰ ਦਲਜੀਤ ਸਿੰਘ ਚੀਮਾ
2. ਸ਼੍ਰੀ ਅਨੰਦਪੁਰ ਸਾਹਿਬ ਤੋਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ
3. ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ
4. ਸ਼੍ਰੀ ਫ਼ਤਿਹਗੜ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ
5. ਫਰੀਦਕੋਟ ਤੋਂ ਰਾਜਵਿੰਦਰ ਸਿੰਘ (ਮਰਹੂਮ ਸ. ਗੁਰਦੇਵ ਸਿੰਘ ਬਾਦਲ ਦਾ ਪੋਤਾ)
6. ਪਟਿਆਲਾ ਤੋਂ ਐਨ ਕੇ ਸ਼ਰਮਾ
7. ਸੰਗ੍ਰਰੂਰ ਤੋਂ ਇਕਬਾਲ ਸਿੰਘ ਝੂਦਾ
ਦਾ ਸ਼੍ਰੋਮਣੀ ਅਕਾਲੀ ਦਲ ਯੂਰਪ ਸੁਆਗਤ ਕਰਦਾ ਹੈ ਅਤੇ ਬਾਕੀ ਰਹਿੰਦੇ 6 ਉਮੀਦਵਾਰਾਂ ਦੀ ਬੇਸਬਰੀ ਨਾਲ ਉਡੀਕ ਕਰ ਰਿਹਾ ਹੈ।

ਉਕਤ ਆਗੂਆਂ ਨੇ ਕਿਹਾ ਕਿ ਪਾਰਟੀ ਸੁਪਰੀਮੋ ਸ. ਸੁਖਬੀਰ ਸਿੰਘ ਬਾਦਲ ਪੰਜਾਬ ਦੀਆਂ 13 ਸੀਟਾਂ ਤੇ ਜਿਹੜੇ ਵੀ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਨਗੇ, ਸ਼੍ਰੋਮਣੀ ਅਕਾਲੀ ਦਲ ਯੂਰਪ ਉਨ੍ਹਾਂ ਉਮੀਦਵਾਰਾਂ ਦੀ ਤਨ ਮਨ ਧਨ ਨਾਲ ਪੂਰਨ ਤੌਰ ਤੇ ਮਦਦ ਕਰੇਗਾ। ਗੌਰਤਲਬ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਅੱਜ ਲੋਕਸਭਾ ਚੋਣਾਂ ਲਈ 7 ਉਮੀਦਵਾਰਾਂ ਦਾ ਐਲਾਨ ਕਰਨ ਦਾ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਸਮੂਹ ਅਹੁਦੇਦਾਰਾਂ ਨੇ ਭਰਵਾਂ ਸਵਾਗਤ ਕੀਤਾ ਹੈ।
















