PRIME INDIAN NEWS✒️H S CHAWLA
ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ‘ਆਪ’ ਸੁਪਰੀਮੋ ਨੂੰ ਵੱਡੀ ਰਾਹਤ ਦਿੱਤੀ ਹੈ, ਅਦਾਲਤ ਨੇ ਕੇਜਰੀਵਾਲ ਨੂੰ ਕੁਝ ਸ਼ਰਤਾਂ ‘ਤੇ ਜ਼ਮਾਨਤ ਦੇ ਦਿੱਤੀ ਹੈ। ਪਿਛਲੇ ਕਈ ਦਿਨਾਂ ਤੋਂ ਜੇਲ ‘ਚ ਬੰਦ ਕੇਜਰੀਵਾਲ ਦੇ ਵਕੀਲ ਨੇ ਅਦਾਲਤ ‘ਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ਤੋਂ ਬਾਅਦ ਅੱਜ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ ਅਦਾਲਤ ਨੇ ਇਹ ਵੀ ਕਿਹਾ ਹੈ ਕਿ ਫਿਲਹਾਲ ਕੇਜਰੀਵਾਲ ਮੁੱਖ ਮੰਤਰੀ ਦਫ਼ਤਰ ਨਹੀਂ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅਦਾਲਤੀ ਹੁਕਮਾਂ ਦਾ ਸਤਿਕਾਰ ਕੀਤਾ ਹੈ।





























