
ਜਲੰਧਰ, ਐਚ ਐਸ ਚਾਵਲਾ। ਸ੍ਰੀ ਹਰਵਿੰਦਰ ਸਿੰਘ ਵਿਰਕ ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਵੱਲੋ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਦੇ ਤਹਿਤ ਸ੍ਰੀ ਪ੍ਰਮਿੰਦਰ ਸਿੰਘ ਹੀਰ, ਪੀ.ਪੀ.ਐਸ. ਪੁਲਿਸ ਕਪਤਾਨ (ਸਥਾਨਿਕ ਅਤੇ ਇੰਨਵੈਸਟੀਗੇਸ਼ਨ), ਅਤੇ ਸ੍ਰੀ ਕੁਲਵੰਤ ਸਿੰਘ PPS. ਉਪ ਪੁਲਿਸ ਕਪਤਾਨ ਸਬ-ਡਵੀਜਨ ਆਦਮਪੁਰ ਦੀ ਯੋਗ ਅਗਵਾਈ ਹੇਠ INSP. ਹਰਦੇਵਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਆਦਮਪੁਰ ਦੀ ਪੁਲਿਸ ਪਾਰਟੀ ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 260 ਨਸ਼ੀਲੀਆਂ ਗੋਲੀਆਂ 7,340/- ਰੁਪਏ ਡਰੱਗ ਮਨੀ ਬ੍ਰਾਮਦ ਕਰਕੇ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਕੁਲਵੰਤ ਸਿੰਘ PPS, ਉਪ ਪੁਲਿਸ ਕਪਤਾਨ ਸਬ ਡਵੀਜਨ ਆਦਮਪੁਰ ਜੀ ਨੇ ਦੱਸਿਆ ਕਿ ਮਿਤੀ 23.06.2025 ਨੂੰ ASI ਪਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਦੇ ਸਬੰਧ ਵਿੱਚ ਟੀ-ਪੁਆਇੰਟ ਜਗਨਪੁਰ ਬਾਹੱਦ ਪਿੰਡ ਦੂਹੜੇ ਪੁੱਜੇ ਤਾਂ ਪਿੰਡ ਦੂਹੜੇ ਕਲੋਨੀ ਵਾਲੀ ਸਾਇਡ ਤੋਂ ਇੱਕ ਆਲਟੋ ਕਾਰ ਰੰਗ ਸਿਲਵਰ ਆਉਂਦੀ ਦਿਖਾਈ ਦਿੱਤੀ। ਜਿਸਨੂੰ ਸ਼ੱਕ ਦੀ ਬਿਨ੍ਹਾ ਤੇ ASI ਨੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਉਸ ਵਿਅਕਤੀ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਸੁਭਾਸ਼ ਕੁਮਾਰ ਉਰਫ ਵਿੱਕੀ ਪੁੱਤਰ ਹੁਸਨ ਲਾਲ ਵਾਸੀ ਪਿੰਡ ਦੂਹੜੇ ਕਲੋਨੀ ਥਾਣਾ ਆਦਮਪੁਰ ਜਿਲ੍ਹਾ ਜਲੰਧਰ ਦੱਸਿਆ। ਜਿਸਦੀ ਉਕਤ ਕਾਰ ਦੀ ਤਲਾਸ਼ੀ ਹਸਬ ਜਾਬਤਾ ਅਨੁਸਾਰ ਕੀਤੀ। ਜੋ ਆਲਟੋ ਕਾਰ ਦੇ ਡੈਸ਼ ਬੋਰਡ ਵਿੱਚੋ ਇੱਕ ਚਿੱਟੇ ਰੰਗ ਦਾ ਮੋਮੀ ਲਿਫਾਫਾ ਵਜ਼ਨਦਾਰ ਬ੍ਰਾਮਦ ਹੋਇਆ। ਜਿਸ ਵਿਚੋ ਬਾਮਦਾ ਗੋਲੀਆਂ ਦੀ ਗਿਣਤੀ ਕਰਨ ਤੇ 260 ਨਸ਼ੀਲੀਆਂ ਗੋਲੀਆਂ ਹੋਈਆ ਅਤੇ ਡੈਸ਼ ਬੋਰਡ ਵਿਚੋ ਬ੍ਰਾਮਦ ਪੈਸਿਆਂ ਦੀ ਗਿਣਤੀ ਕਰਨ ਤੇ ਕੁੱਲ 7,340/- ਰੁਪਏ ਡਰੱਗ ਮਨੀ ਹੋਈ ਬ੍ਰਾਮਦ ਹੋਈ। ਜਿਸ ਤੇ ਮੁੱਕਦਮਾ ਨੰਬਰ 100 ਮਿਤੀ 24.06.2025 ਅਧ 22/61/85 NDPS Act ਥਾਣਾ ਆਦਮਪੁਰ ਜਿਲਾ ਜਲੰਧਰ ਦਿਹਾਤੀ ਦਰਜ ਰਜਿਸਟਰ ਕਰਕੇ ਦੋਸ਼ੀ ਸੁਭਾਸ਼ ਕੁਮਾਰ ਉਰਫ ਵਿੱਕੀ ਨੂੰ ਮੁਕੱਦਮਾ ਹਜਾ ਵਿੱਚ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਨੂੰ ਅੱਜ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਡੂੰਘਾਈ ਨਾਲ ਪੁਛਗਿੱਛ ਕੀਤੀ ਜਾਵੇਗੀ।
















