
ਜਲੰਧਰ, ਐਚ ਐਸ ਚਾਵਲਾ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚੱਲ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਤਿੰਨ ਮਹੀਨਿਆਂ ਦੇ ਬੇਸਿਕ ਕੰਪਿਊਟਰ ਕੋਰਸ ਲਈ ਦਾਖ਼ਲੇ ਜਾਰੀ ਹਨ।
ਇੰਸਟੀਚਿਊਟ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਸੈਣੀ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੋਰਸ ਵਿੱਚ ਦਾਖ਼ਲਾ ਲੈਣ ਦੀ ਆਖਿਰੀ ਮਿਤੀ 1 ਅਗਸਤ 2024 ਅਤੇ ਘੱਟੋ-ਘੱਟ ਵਿੱਦਿਅਕ ਯੋਗਤਾ ਦੱਸਵੀਂ ਪਾਸ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੋਰਸ ਲਈ ਸੇਵਾ ਕਰ ਰਹੇ ਸੈਨਿਕਾਂ/ਸਾਬਕਾ ਸੈਨਿਕਾਂ ਦੇ ਬੱਚਿਆਂ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਸਾਬਕਾ ਸੈਨਿਕਾਂ ਤੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਬੱਚਿਆਂ ਤੋਂ ਨਾਮਾਤਰ ਫੀਸ ਹੀ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਕੋਰਸ ਵਿੱਚ ਵਿਦਿਆਰਥੀਆਂ ਨੂੰ ਐਮਐਸ-ਆਫਿਸ (ਐਮਐਸ ਵਰਡ, ਐਮਐਸ ਐਕਸਲ, ਐਮਐਸ ਪਾਵਰ ਪੁਆਇੰਟ) ਪ੍ਰਿਟਿੰਗ, ਸਕੈਨਿੰਗ, ਈ-ਮੇਲਿੰਗ ਆਦਿ ਤੋਂ ਇਲਾਵਾ ਪੰਜਾਬੀ ਅਤੇ ਇੰਗਲਿਸ਼ ਟਾਈਪਿੰਗ ਵੀ ਸਿਖਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਕੋਰਸ ਖ਼ਤਮ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤਾ ਜਾਵੇਗਾ।
ਕੋਰਸ ਵਿੱਚ ਦਾਖ਼ਲੇ ਸਬੰਧੀ ਜਾਣਕਾਰੀ ਦਫ਼ਤਰ ਵਿੱਚੋਂ ਕਿਸੇ ਵੀ ਕੰਮਕਾਜ ਵਾਲੇ ਦਿਨ ਲਈ ਜਾ ਸਕਦੀ ਹੈ ਜਾਂ ਫੋਨ ਨੰਬਰ 0181-2452290, 98151-53057, 84279-68374 ’ਤੇ ਸਵੇਰੇ 9 ਤੋਂ 4 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।





























