
ਜਲੰਧਰ, ਐਚ ਐਸ ਚਾਵਲਾ। ਸ਼੍ਰੀ ਰਾਜੇਸ਼ ਠਾਕੁਰ, PPS, ਏ.ਸੀ.ਪੀ. ਸੈਂਟਰਲ, ਜਲੰਧਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਪਰਵਾਸੀ ਵਿਅਕਤੀਆਂ ਵੱਲੋਂ ਮਿਲ ਕੇ ਇੱਕ ਪੰਜਾਬੀ ਵਿਅਕਤੀ, ਜੋ ਕੌਂਸਲਰ ਦਾ ਕਰੀਬੀ ਦੱਸਿਆ ਜਾ ਰਿਹਾ ਹੈ, ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਜਾਣਕਾਰੀ ਤੱਥਾਂ ’ਤੇ ਆਧਾਰਿਤ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਮਿਤੀ 30.09.2026 ਨੂੰ ਮੁਹੱਲਾ ਗੁਰੂ ਨਾਨਕਪੁਰਾ ਵਿਖੇ ਦਵਿੰਦਰ ਸਿੰਘ ਅਤੇ ਉਸਦਾ ਦੋਸਤ ਵਰਿੰਦਰ ਉਰਫ਼ ਰੂਪੀ ਇਕੱਠੇ ਬੈਠ ਕੇ ਸ਼ਰਾਬ ਪੀ ਰਹੇ ਸਨ। ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਕਾਰ ਝਗੜਾ ਹੋ ਗਿਆ, ਜਿਸ ਦੌਰਾਨ ਵਰਿੰਦਰ ਉਰਫ਼ ਰੂਪੀ ਨੇ ਦਵਿੰਦਰ ਸਿੰਘ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸਦੀ ਮੌਤ ਹੋ ਗਈ।
ਇਸ ਸਬੰਧੀ ਥਾਣਾ ਰਾਮਾ ਮੰਡੀ ਵਿਖੇ ਮੁਕੱਦਮਾ ਨੰਬਰ 280 ਮਿਤੀ 30.09.2026, ਅਧੀਨ ਧਾਰਾ 103 BNS ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਵਰਿੰਦਰ ਉਰਫ਼ ਰੂਪੀ ਨੂੰ ਮਿਤੀ 01.10.2026 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
















