
ਜਲੰਧਰ, ਐਚ ਐਸ ਚਾਵਲਾ। ਸ਼੍ਰੀਮਤੀ ਮਾਧਵੀ ਸ਼ਰਮਾ, PPS, ADCP-2, ਜਲੰਧਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਦੋ ਨੌਜਵਾਨ ਅਸਲੇ ਨਾਲ ਫਾਇਰਿੰਗ ਕਰਦੇ ਦਿਖਾਈ ਦੇ ਰਹੇ ਹਨ। ਇਹ ਮਾਮਲਾ ਕੱਲ੍ਹ ਹੀ ਥਾਣਾ ਡਵੀਜ਼ਨ ਨੰਬਰ 5 ਦੇ ਧਿਆਨ ਵਿੱਚ ਆਇਆ, ਜਿਸ ’ਤੇ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 5 ਵਿਖੇ ਬਣਦੀ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਵੀਡੀਓ ਵਿੱਚ ਫਾਇਰਿੰਗ ਕਰਦੇ ਦਿਖਾਈ ਦੇ ਰਹੇ ਦੋਵੇਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ADCP-2 ਨੇ ਦੱਸਿਆ ਕਿ ਫਾਇਰਿੰਗ ਲਈ ਵਰਤੇ ਗਏ ਦੋਵੇਂ ਹਥਿਆਰ ਲਾਇਸੈਂਸੀ ਹਨ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਨੁਮਾਇਸ਼ ਜਾਂ ਉਨ੍ਹਾਂ ਦੀ ਗਲਤ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
















