ਜਲੰਧਰ, ਐਚ ਐਸ ਚਾਵਲਾ। ਸ਼੍ਰੀ ਰਾਜੇਸ਼ ਠਾਕੁਰ, PPS, ਏ.ਸੀ.ਪੀ. ਸੈਂਟਰਲ ਜਲੰਧਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਮਿਤੀ 20/11/2026 ਨੂੰ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਇੱਕ ਔਰਤ ਦੀ ਸੋਨੇ ਦੀ ਚੈਨ ਖੋਹਣ ਦੀ ਘਟਨਾ ਸਾਹਮਣੇ ਆਈ।
ਉਨ੍ਹਾਂ ਦੱਸਿਆ ਕਿ ਨੀਰੂ ਬਾਲਾ, ਵਾਸੀ ਸ਼ਹੀਦ ਊਧਮ ਸਿੰਘ ਨਗਰ, ਜੋ ਚਿੰਤਪੁਰਨੀ ਮੰਦਰ ਤੋਂ ਮਾਈ ਹੀਰਾਂ ਗੇਟ ਵੱਲੋਂ ਆਪਣੇ ਘਰ ਵਾਪਸ ਜਾ ਰਹੀ ਸੀ, ਨੂੰ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਅਤੇ ਉਸ ਦੀ ਸੋਨੇ ਦੀ ਚੈਨ ਖੋਹ ਕੇ ਫ਼ਰਾਰ ਹੋ ਗਏ।
ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ 4 ਵਿਖੇ ਮੁਕੱਦਮਾ ਨੰਬਰ 187/26 ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਘਟਨਾ ਸਬੰਧੀ ਸੀ.ਸੀ.ਟੀ.ਵੀ. ਫੁਟੇਜ ਅਤੇ ਹੋਰ ਤਕਨੀਕੀ ਸਾਧਨਾਂ ਦੀ ਮਦਦ ਨਾਲ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਲਈ ਪੁਲਿਸ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।















