ਦੇਸ਼ਦੁਨੀਆਂਪੰਜਾਬ

ਸ੍ਰੀ ਅਕਾਲ ਤਖਤ ਸਾਹਿਬ ਸਮੇਤ ਸ੍ਰੀ ਦਰਬਾਰ ਸਾਹਿਬ ‘ਚ 13 ਸਥਾਨਾਂ ਤੇ ਲੱਗੇ ਨਿਸ਼ਾਨ ਸਾਹਿਬ ਨੂੰ ਚੜਾਏ ਗਏ ਬਸੰਤੀ ਪੁਸ਼ਾਕੇ

ਅੰਮ੍ਰਿਤਸਰ, (PRIME INDIAN NEWS) :- ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨਾਂ ਵਲੋਂ ਜਾਰੀ ਕੀਤੇ ਗਏ ਹੁਕਮ ਅਨੁਸਾਰ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਮੇਤ ਸ੍ਰੀ ਦਰਬਾਰ ਸਾਹਿਬ ‘ਚ 13 ਸਥਾਨਾਂ ਤੇ ਲੱਗੇ ਨਿਸ਼ਾਨ ਸਾਹਿਬ ਨੂੰ ਬਸੰਤੀ ਪੁਸ਼ਾਕੇ ਚੜਾਏ ਗਏ। ਗੌਰਤਲਬ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨਾਂ ਨੇ ਹੁਕਮ ਕੀਤਾ ਸੀ ਕਿ ਗੁਰਦੁਆਰਿਆਂ ਦੇ ਅੰਦਰ ਲੱਗੇ ਨਿਸ਼ਾਨ ਸਾਹਿਬ ਤੋਂ ਕੇਸਰੀ ਪੁਸ਼ਾਕੇ ਬਦਲ ਕੇ ਬਸੰਤੀ ਅਤੇ ਸੂਰਮਈ ਪੁਸ਼ਾਕੇ ਪਹਿਨਾਏ ਜਾਣ।

ਜਿਸਦੇ ਚਲਦਿਆਂ ਅੱਜ ਅਰਦਾਸ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਮੇਤ ਸ੍ਰੀ ਦਰਬਾਰ ਸਾਹਿਬ ‘ਚ 13 ਸਥਾਨਾਂ ਤੇ ਲੱਗੇ ਨਿਸ਼ਾਨ ਸਾਹਿਬ ਨੂੰ ਬਸੰਤੀ ਪੁਸ਼ਾਕੇ ਚੜਾਏ ਗਏ ਹਨ। ਇਸ ਮੌਕੇ ਕਈ ਸਾਲਾਂ ਤੋਂ ਗੁਰੂ ਘਰ ਵਿੱਚ ਪੁਸ਼ਾਕੇ ਬਣਾਉਣ ਵਾਲੇ ਸੁਖਵਿੰਦਰ ਸਿੰਘ ਲਾਡੀ ਨੇ ਕਿਹਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ਹੁਕਮ ਦਾ ਅਸੀਂ ਸਵਾਗਤ ਕਰਦੇ ਹਾਂ, ਜਿਸਦੀ ਪਾਲਣਾ ਕਰਦੇ ਹੋਏ ਅੱਜ 13 ਪੁਸ਼ਾਕੇ ਬਦਲੇ ਗਏ ਹਨ।

Related Articles

Leave a Reply

Your email address will not be published. Required fields are marked *

Back to top button