ਦੇਸ਼ਦੁਨੀਆਂਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ

ਅੰਮ੍ਰਿਤਸਰ, (PRIME INDIAN NEWS) :- 30 ਅਗਸਤ 2024 ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਹੈ।

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਬੋਲਦਿਆਂ ਕਿਹਾ, “ਪੰਜ ਸਿੰਘ ਸਾਹਿਬਾਨਾਂ ਦੀ ਸਰਵਸੰਮਤੀ ਨਾਲ ਫ਼ੈਸਲਾ ਹੋਇਆ ਕਿ ਸੁਖਬੀਰ ਬਾਦਲ ਨੇ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਹੁੰਦਿਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹੁੰਦਿਆ ਹੋਇਆ ਕੁਝ ਅਜਿਹੇ ਫ਼ੈਸਲੇ ਲਏ ਜਿਸ ਨਾਲ ਪੰਥਕ ਸਰੂਪ ਦੇ ਅਕਸ ਨੂੰ ਭਾਰੀ ਢਾਹ ਲੱਗੀ।”

ਉਨ੍ਹਾਂ ਨੇ ਕਿਹਾ, “ਇਸ ਸਮੇਂ ਦੌਰਾਨ ਸ਼੍ਰੋਮਣੀਅਕਾਲੀ ਦਲ ਦੀ ਹਾਲਤ ਪਤਲੀ ਹੋਈ, ਸਿੱਖ ਹਿੱਤਾਂ ਦਾ ਨੁਕਸਾਨ ਹੋਇਆ ਇਸ ਲਈ 2007 ਤੋਂ 2017 ਤੱਕ ਸਰਕਾਰ ਵਿੱਚ ਮੌਜੂਦ ਰਹੇ ਇਸ ਦੇ ਭਾਈਵਾਲ ਸਿੱਖ ਕੈਬਨਿਟ ਮੰਤਰੀ ਇਸ ਸਬੰਧੀ ਆਪਣਾ ਸਪੱਸ਼ਟੀਕਰਨ 15 ਦਿਨਾਂ ਦੇ ਅੰਦਰ-ਅੰਦਰ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੇਣ।”

ਉਨ੍ਹਾਂ ਨੇ ਕਿਹਾ, “ਸੁਖਬੀਰ ਸਿੰਘ ਬਾਦਲ ਜਿੰਨਾ ਚਿਰ ਇੱਕ ਨਿਮਾਣੇ ਸਿੱਖ ਦੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਸਿੱਖ ਸੰਗਤ ਅਤੇ ਪੰਜ ਸਿੰਘ ਸਾਹਿਬਾਨਾਂ ਦੀ ਹਾਜ਼ਰੀ ਵਿੱਚ ਆਪਣੇ ਕੀਤੇ ਹੋਏ ਗੁਨਾਹਾਂ ਦੀ ਮੁਆਫ਼ੀ ਨਹੀਂ ਮੰਗਦਾ, ਓਨਾ ਚਿਰ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਤਨਖਾਹੀਆ ਘੋਸ਼ਿਤ ਕੀਤਾ ਜਾਂਦਾ ਹੈ।”

Related Articles

Leave a Reply

Your email address will not be published. Required fields are marked *

Back to top button