ਪੰਜਾਬ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 15 ਜਨਵਰੀ ਨੂੰ ਸਾਰੇ ਸਕੂਲਾਂ ਅਤੇ ਕਾਲਜਾਂ ’ਚ ਅੱਧੇ ਦਿਨ ਦੀ ਛੁੱਟੀ – ਡਿਪਟੀ ਕਮਿਸ਼ਨਰ

ਜਲੰਧਰ, ਐਚ ਐਸ ਚਾਵਲਾ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਮਿਤੀ 15.01.2024 ਨੂੰ ਜਲੰਧਰ ਸ਼ਹਿਰ ਵਿੱਚ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੇ ਮੱਦੇਨਜ਼ਰ ਸਾਰੇ ਸਰਕਾਰੀ , ਗੈਰ ਸਰਕਾਰੀ ਸਕੂਲਾਂ ਅਤੇ ਕਾਲਜਾਂ ਅੰਦਰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਦਿੱਤੇ ਗਏ ਹਨ ।
ਜਾਰੀ ਹੁਕਮਾਂ ਅਨੁਸਾਰ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਦਰ ਆਵਾਜਾਈ ਦੇ ਕਈ ਰੂਟ ਬਦਲੇ ਗਏ ਹਨ ਅਤੇ ਲੋਕਾਂ ਦੀ ਧਾਰਮਿਕ ਭਾਵਨਾਵਾਂ, ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਤੇ ਕਾਲਜਾਂ ਵਿੱਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ।





























