
ਜਲੰਧਰ, ਐਚ ਐਸ ਚਾਵਲਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਮਿਤੀ 21 ਨਵੰਬਰ 2026 (ਸ਼ਨੀਵਾਰ) ਨੂੰ ਜਲੰਧਰ ਸ਼ਹਿਰ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਮੌਕੇ ਸੰਗਤਾਂ ਦੀ ਵੱਡੀ ਆਮਦ ਨੂੰ ਮੁੱਖ ਰੱਖਦਿਆਂ ਅਤੇ ਸ਼ਹਿਰ ਵਿੱਚ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਆਮ ਜਨਤਾ ਦੀ ਸਹੂਲਤ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਮਾਣਯੋਗ ਸ੍ਰੀ ਸਤਿੰਦਰ ਸਿੰਘ, ਆਈ.ਪੀ.ਐਸ. ਕਮਿਸ਼ਨਰ ਪੁਲਿਸ ਜਲੰਧਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਵਿਸ਼ੇਸ਼ ਟ੍ਰੈਫਿਕ ਪ੍ਰਬੰਧ ਕੀਤੇ ਗਏ ਹਨ ਅਤੇ ਵੱਖ-ਵੱਖ ਥਾਵਾਂ ‘ਤੇ ਟ੍ਰੈਫਿਕ ਡਾਇਵਰਸ਼ਨ ਲਾਗੂ ਕੀਤੀ ਜਾਵੇਗੀ।
ਇਹ ਨਗਰ ਕੀਰਤਨ ਮਿਤੀ 21.11.2026 ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਗੋਬਿੰਦਗੜ੍ਹ, ਜਲੰਧਰ ਤੋਂ ਆਰੰਭ ਹੋ ਕੇ ਅੰਮ੍ਰਿਤਸਰ ਕਾਲੋਨੀ, ਭਾਰਤ ਸੰਚਾਰ ਨਿਗਮ, ਰੇਲਵੇ ਰੋਡ, ਮੰਡੀ ਫੈਟਨਗੰਜ ਗੁਰਦੁਆਰਾ ਦੀਵਾਨ ਅਸਥਾਨ ਮੋਤਾ ਸਿੰਘ ਨਗਰ, ਮਿਲਾਪ ਚੌਂਕ, ਭਗਤ ਸਿੰਘ ਚੱਕ, ਪੰਜ ਪੀਰ ਚੱਕ, ਬਸਤੀ ਅੱਡਾ, ਗੁਜਰਾਲਪੁਰਾ, ਮਾਈ ਹੀਰਾਂ ਗੇਟ, ਗੁਰਦੁਆਰਾ ਵਾਲਮੀਕਿ ਗੇਟ, ਪਟੇਲ ਚੌਕ, ਸਬਜ਼ੀ ਮੰਡੀ ਚੌਕ, ਜਲੰਧਰ ਚੈੱਕ ਅਤੇ ਹੋਰ ਨਿਰਧਾਰਿਤ ਰਸਤਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਦੀਵਾਨ ਅਸਥਾਨ, ਮੋਤਾ ਸਿੰਘ ਨਗਰ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ।
ਇਸ ਦੌਰਾਨ ਮਿਤੀ 21.11.2026 ਨੂੰ ਸਵੇਰੇ 09:00 ਵਜੇ ਤੋਂ ਰਾਤ 10:00 ਵਜੇ ਤੱਕ ਹੇਠ ਲਿਖੇ ਚੱਕਾਂ ਅਤੇ ਪੁਆਇੰਟਾਂ ‘ਤੇ ਟ੍ਰੈਫਿਕ ਡਾਇਵਰਸ਼ਨ ਲਾਗੂ ਰਹੇਗੀ:
ਰੂਟ ਪਲਾਨ ਵਿੱਚ ਮਦਨ ਫਿਲੋਰ ਮਿਲ ਚੱਕ, ਅਲਾਸਕਾ ਚੱਕ, ਟੀ-ਪੁਆਇੰਟ ਰੇਲਵੇ ਸਟੇਸ਼ਨ, ਇਕਹਿਰੀ ਪੁਲੀ ਦਮੋਰੀਆ ਪੁਲ, ਕਿਸ਼ਨਪੁਰਾ ਚੌਂਕ / ਰੇਲਵੇ ਫਾਟਕ, ਦੁਆਬਾ ਚੌਕ / ਰੇਲਵੇ ਫਾਟਕ, ਪਟੇਲ ਚੈੱਕ, ਵਰਕਸ਼ਾਪ ਚੌਂਕ, ਕਪੂਰਥਲਾ ਚੌਂਕ, ਚਿੱਕ-ਚਿੱਕ ਚੌਕ, ਲਕਸ਼ਮੀ ਨਾਰਾਇਣ ਮੰਦਰ ਮੋੜ, ਫੁੱਟਬਾਲ ਚੌਕ, ਟੀ-ਪੁਆਇੰਟ ਸ਼ਕਤੀ ਨਗਰ, ਨਕੋਦਰ ਚੱਕ, ਸਕਾਈਲਾਰਕ ਚੈੱਕ, ਪ੍ਰੀਤ ਹੋਟਲ ਮੋੜ, ਮਖਦੂਮਪੁਰਾ ਗਲੀ (ਫੁੱਟਬਾਲ ਚੌਕ), ਪਲਾਜ਼ਾ ਚੱਕ, ਕੰਪਨੀ ਬਾਗ ਚੌਕ (ਪੀ.ਐਨ.ਬੀ. ਚੱਕ), ਮਿਲਾਪ ਚੌਕ, ਸ਼ਾਸਤਰੀ ਮਾਰਕੀਟ ਚੌਂਕ ਨੂੰ ਡਾਇਵਰਸ਼ਨ ਪੁਆਇੰਟਾਂ ਵਜੋਂ ਦਰਸਾਇਆ ਗਿਆ ਹੈ।
ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਸਮੂਹ ਵਾਹਨ ਚਾਲਕਾਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਮਿਤੀ 21 ਨਵੰਬਰ 2026 ਨੂੰ ਉਕਤ ਸਮੇਂ ਦੌਰਾਨ ਨਗਰ ਕੀਰਤਨ ਦੇ ਨਿਰਧਾਰਿਤ ਰੂਟ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਅਤੇ ਆਵਾਜਾਈ ਲਈ ਬਦਲਵੇਂ ਲਿੰਕ ਰਸਤਿਆਂ ਦੀ ਵਰਤੋਂ ਕਰਨ, ਤਾਂ ਜੋ ਟ੍ਰੈਫਿਕ ਜਾਮ ਅਤੇ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਿਆ ਜਾ ਸਕੇ।
ਆਮ ਜਨਤਾ ਨੂੰ ਅਪੀਲ ਹੈ ਕਿ ਉਹ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਕੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਵਿੱਚ ਸਹਿਯੋਗ ਦੇਣ। ਟ੍ਰੈਫਿਕ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਟ੍ਰੈਫਿਕ ਪੁਲਿਸ ਹੈਲਪਲਾਈਨ ਨੰਬਰ 0181-2227296 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।















