ਜਲੰਧਰ, ਐਚ ਐਸ ਚਾਵਲਾ। ਸ੍ਰੀ ਮੁਖਤਿਆਰ ਰਾਏ, ਪੀ.ਪੀ.ਐਸ., ਏ.ਡੀ.ਸੀ.ਪੀ. ਸਿਟੀ-1, ਜਲੰਧਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 4 ਅਧੀਨ ਪੈਂਦੇ ਮੁਹੱਲਾ ਇਸਲਾਮਾਬਾਦ ਵਿਖੇ ਸਥਿਤ **ਸ਼੍ਰੀ ਹਨੂਮਾਨ ਜੀ ਦੇ ਮੰਦਿਰ ਵਿੱਚ ਚੋਰੀ** ਸਬੰਧੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਫਿਲਹਾਲ ਪੁਲਿਸ ਕੋਲ ਕੋਈ ਲਿਖਤੀ ਸ਼ਿਕਾਇਤ ਪ੍ਰਾਪਤ ਨਹੀਂ ਹੋਈ ਹੈ। ਇਸ ਦੇ ਬਾਵਜੂਦ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਵਾਇਰਲ ਵੀਡੀਓ ਦਾ ਗੰਭੀਰਤਾ ਨਾਲ ਨੋਟਿਸ ਲੈਂਦਿਆਂ **ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ** ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਪੁਲਿਸ ਵੱਲੋਂ ਘਟਨਾ ਸਥਾਨ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੱਗੇ **ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ** ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ **ਟੈਕਨੀਕਲ ਤਰੀਕੇ ਨਾਲ ਵੀ ਜਾਂਚ** ਕੀਤੀ ਜਾ ਰਹੀ ਹੈ ਤਾਂ ਜੋ ਚੋਰੀ ਦੀ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਜਲਦ ਪਹੁੰਚ ਕੀਤੀ ਜਾ ਸਕੇ।
ਸ੍ਰੀ ਮੁਖਤਿਆਰ ਰਾਏ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਅਤੇ **ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।**
















