ਦੇਸ਼ਦੁਨੀਆਂਪੰਜਾਬ

ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਮਿਲਣ ਉਪਰੰਤ ਦੀਪਕ ਬਾਲੀ ਗੁਰਦੁਆਰਾ ਸਿੰਘ ਸਭਾ, ਮਾਡਲ ਟਾਊਨ ਵਿਖੇ ਹੋਏ ਨਤਮਸਤਕ, ਸਰਬਤ ਦੇ ਭਲੇ ਦੀ ਕੀਤੀ ਅਰਦਾਸ

ਜਲੰਧਰ, ਐਚ ਐਸ ਚਾਵਲਾ। ਆਮ ਆਦਮੀ ਪਾਰਟੀ ਵੱਲੋਂ ਵਿਧਾਨਸਭਾ ਹਲਕਾ ਜਲੰਧਰ ਕੈਂਟ ਤੋਂ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਮਿਲਣ ਉਪਰੰਤ ਦੀਪਕ ਬਾਲੀ ਨੇ ਸਭ ਤੋਂ ਪਹਿਲਾਂ ਗੁਰਦੁਆਰਾ ਸਿੰਘ ਸਭਾ, ਮਾਡਲ ਟਾਊਨ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ ਵਾਹਿਗੁਰੂ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਮੋਹਿੰਦਰ ਭਗਤ, ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ, ਲੋਕ ਸਭਾ ਹਲਕਾ ਇੰਚਾਰਜ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਮਣੀਕ ਸਿੰਘ ਰੰਧਾਵਾ, ਜਿਲ੍ਹਾ ਯੋਜਨਾ ਬੋਰਡ ਜਲੰਧਰ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਜਲੰਧਰ ਨਗਰ ਨਿਗਮ ਦੇ ਮੇਅਰ ਵਿਨੀਤ ਧੀਰ, ਡਿਪਟੀ ਮੇਅਰ ਮਲਕੀਤ ਸਿੰਘ, ਇੰਪਰੂਵਮੈਂਟ ਟਰੱਸਟ ਦੇ ਟਰਸਟੀ ਆਤਮ ਪ੍ਰਕਾਸ਼ ਸਿੰਘ ਬਬਲੂ, AAP ਵੂਮੈਨ ਵਿੰਗ ਪੰਜਾਬ ਦੀ ਮੀਤ ਪ੍ਰਧਾਨ ਐਡਵੋਕੇਟ ਸਿਮਰਨਜੀਤ ਕੌਰ ਰੰਧਾਵਾ ਵੀ ਹਾਜਰ ਸਨ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਨੂੰ ਸਾਰਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾ ਸਾਹਿਬ ਪਾ ਕੇ ਅਤੇ ਸਨਮਾਨ ਚਿੰਨ੍ਹ ਦੇ ਕੇ ਨਿਵਾਜਿਆ ਗਿਆ।

ਮੀਡੀਆ ਨਾਲ ਗੱਲਬਾਤ ਕਰਦਿਆਂ ਨਵਨਿਯੁਕਤ ਇੰਚਾਰਜ ਦੀਪਕ ਬਾਲੀ ਨੇ ਕਿਹਾ ਕਿ ਸੱਚੇ ਪਾਤਸ਼ਾਹ ਜੀ ਮੈਨੂੰ ਇਹ ਸੇਵਾ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣ ਦਾ ਬਲ ਬਖ਼ਸ਼ਣ। ਉਨ੍ਹਾਂ ਨੇ ਪਾਰਟੀ ਹਾਈਕਮਾਨ, ਸੀਨੀਅਰ ਆਗੂਆਂ ਅਤੇ ਵਰਕਰਾਂ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਮੇਰੇ ‘ਤੇ ਵਿਸ਼ਵਾਸ ਜਤਾਉਂਦੇ ਹੋਏ ਪਾਰਟੀ ਹਾਈਕਮਾਨ ਨੇ ਜੋ ਜਿੰਮੇਵਾਰੀ ਮੈਨੂੰ ਸੌਂਪੀ ਹੈ, ਮੈਂ ਉਸਨੂੰ ਪੂਰਨ ਪਾਰਦਰਸ਼ੀ ਤਰੀਕੇ ਨਾਲ ਨਿਭਾਉਂਦੇ ਹੋਏ ਪੰਜਾਬ, ਪੰਜਾਬੀਅਤ ਅਤੇ ਪੰਜਾਬ ਵਾਸੀਆਂ ਦੇ ਭਲੇ ਅਤੇ ਹੱਕਾਂ ਲਈ ਹਰ ਸੰਭਵ ਯਤਨ ਕਰਦਾ ਰਹਾਂਗਾ।

Related Articles

Back to top button