
ਚੰਡੀਗੜ੍ਹ, (PRIME INDIAN NEWS) :- ਪੰਜਾਬ ਸਰਕਾਰ ਨੇ ਹਰ ਤਰ੍ਹਾਂ ਦੀਆਂ ਰਜਿਸਟਰੀਆਂ ਤੋਂ NOC ਦੀ ਸ਼ਰਤ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ। ਹੁਣ ਇਸ ਸਬੰਧੀ ਨਿਯਮਾਂ ਦੀ ਰੂਪ-ਰੇਖਾ ਤਿਆਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਉਚ ਪੱਧਰੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿੱਚ ਸਰਕਾਰੀ ਅਧਿਕਾਰੀ ਅਤੇ ਸਲਾਹਕਾਰ ਮੌਜੂਦ ਰਹਿਣਗੇ। ਮੀਟਿੰਗ ਵਿੱਚ ਪੂਰੀ ਰਣਨੀਤੀ ਦੇ ਨਾਲ-ਨਾਲ ਨਿਯਮਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।
ਸਰਕਾਰ ਇਸ ਮਾਮਲੇ ਵਿੱਚ ਅਜਿਹੀ ਰਣਨੀਤੀ ਬਣਾਉਣ ਦੀ ਕੋਸ਼ਿਸ਼ ਕਰੇਗੀ ਕਿ ਬਾਅਦ ਵਿੱਚ ਕੋਈ ਕਾਨੂੰਨੀ ਅੜਚਣ ਨਾ ਆਵੇ। ਨਾਲ ਹੀ, ਨੋਟੀਫਿਕੇਸ਼ਨ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇ। ਸਰਕਾਰ ਇਸ ਪ੍ਰਣਾਲੀ ਨੂੰ ਪਹਿਲ ਦੇ ਆਧਾਰ ‘ਤੇ ਲਾਗੂ ਕਰਨ ਦੀ ਹੈ।
ਮੰਗਲਵਾਰ ਨੂੰ, CM ਭਗਵੰਤ ਮਾਨ ਨੇ ਪਹਿਲਾਂ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਐਲਾਨ ਕੀਤਾ ਸੀ ਕਿ ਉਹ ਰਾਜ ਦੀਆਂ ਸਾਰੀਆਂ ਕਿਸਮਾਂ ਦੀਆਂ ਰਜਿਸਟਰੀਆਂ ਤੋਂ ਐਨਓਸੀ ਦੀ ਸ਼ਰਤ ਨੂੰ ਖਤਮ ਕਰਨ ਜਾ ਰਹੇ ਹਨ। ਨਾਲ ਹੀ ਇਸ ਸਬੰਧੀ ਵਿਸਤ੍ਰਿਤ ਜਾਣਕਾਰੀ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ। ਫਿਰ ਡੇਰਾਬੱਸੀ ਵਿੱਚ ਇੱਕ ਪ੍ਰੋਗਰਾਮ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਸੀ ਕਿ ਪੰਜਾਬ ਵਿੱਚ ਕਲਰ ਕੋਡਿੰਗ ਸਟੈਂਪ ਪੇਪਰ ਸਿਸਟਮ ਲਾਗੂ ਕਰ ਦਿੱਤਾ ਗਿਆ ਹੈ।





























