ਦੁਨੀਆਂਦੇਸ਼ਪੰਜਾਬ

ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਦਾ “ਸ਼੍ਰੋਮਣੀ ਅਕਾਲੀ ਦਲ” ਵਿੱਚ ਸ਼ਾਮਿਲ ਹੋਣਾ 2027 ‘ਚ ਸਰਕਾਰ ਬਣਨ ਦਾ ਸੰਕੇਤ – ਭੱਟੀ ਫਰਾਂਸ

ਕਿਹਾ – 2027 ਦੀਆਂ ਚੋਣਾਂ ਨੂੰ ਲੈ ਕੇ ਵਿਸਾਖੀ ਤੱਕ 40 ਹਲਕਿਆਂ ਵਿੱਚ ਵਿਸ਼ਾਲ ਰੈਲੀਆਂ ਦੇ ਉਲੀਕੇ ਪ੍ਰੋਗਰਾਮ ਨੇ ਵਿਰੋਧੀਆਂ ‘ਚ  ਮਚਾਇਆ ਹੜਕਮ

ਪੈਰਿਸ, (PRIME INDIAN NEWS) :- ਅੱਜ ਕੱਲ ਆਏ ਦਿਨ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣਾ, ਆਉਣ ਵਾਲੀਆਂ 2027 ਦੀਆਂ ਵਿਧਾਨਸਭਾ ਚੋਣਾਂ ‘ਚ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਦਾ ਸੰਕੇਤ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਸ. ਇਕਬਾਲ ਸਿੰਘ ਭੱਟੀ (ਭੱਟੀ ਫਰਾਂਸ) ਨੇ PRIME INDIAN NEWS ਦੇ ਪ੍ਰਤੀਨਿਧੀ ਨਾਲ ਗੱਲਬਾਤ ਕਰਦਿਆਂ ਕੀਤਾ।

ਸ ਭੱਟੀ ਨੇ ਕਿਹਾ ਕਿ BJP ਪੰਜਾਬ ਦੇ ਮੀਤ ਪ੍ਰਧਾਨ ਅਰਵਿੰਦ ਖੰਨਾ ਅਤੇ ਭਾਜਪਾ ਦੀ ਸਮੁੱਚੀ ਜ਼ਿਲ੍ਹਾ ਜਥੇਬੰਦੀ ਸਮੇਤ ਕਾਂਗਰਸ ਪਾਰਟੀ ਦੇ ਕਈ ਸੀਨੀਅਰ ਲੀਡਰਾਂ ਦਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਣਾ ਪੰਜਾਬ ਦੀ ਰਾਜਨੀਤੀ ‘ਚ ਵੱਡਾ ਸਿਆਸੀ ਧਮਾਕਾ ਹੈ। ਇਹ ਹੀ ਨਹੀਂ ਪੰਜਾਬ ਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਦੇ ਕਈ ਸੀਨੀਅਰ ਆਗੂ, ਕੌਂਸਲਰ, ਸਰਪੰਚ ਆਪਣੇ ਸਾਥੀਆਂ ਅਤੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਚੁੱਕੇ ਹਨ ਅਤੇ ਹੋ ਰਹੇ ਹਨ, ਜਿਸਤੋਂ ਇਹ ਸਾਫ ਨਜ਼ਰ ਆ ਰਿਹਾ ਹੈ ਕਿ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਅਤੇ ਆਮ ਜਨਤਾ ਆਉਣ ਵਾਲੀਆਂ 2027 ਦੀਆਂ ਵਿਧਾਨਸਭਾ ਚੋਣਾਂ ‘ਚ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਸੂਬੇ ਅੰਦਰ ਵਿਕਾਸਸ਼ੀਲ, ਤਰੱਕੀਆਂ ਅਤੇ ਖੁਸ਼ਹਾਲੀ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਚਾਹੁੰਦੀ ਹੈ।

ਸ. ਭੱਟੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵਿਸਾਖੀ ਤੱਕ 40 ਹਲਕਿਆਂ ਵਿੱਚ ਵਿਸ਼ਾਲ ਰੈਲੀਆਂ ਦਾ ਜੋ ਪ੍ਰੋਗਰਾਮ ਉਲੀਕਿਆ ਗਿਆ ਹੈ, ਉਸਨੂੰ ਲੈ ਕੇ ਵਿਰੋਧੀ ਪਾਰਟੀਆਂ ਵਿੱਚ ਹੜਕਮ ਮੱਚਾ ਕੇ ਰੱਖ ਦਿੱਤਾ ਹੈ ਕਿਓਂਕਿ ਇਸ ਦੌਰਾਨ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਕਈ ਹੋਰ ਸੀਨੀਅਰ ਆਗੂਆਂ ਦੀ ਵੀ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।

ਸ. ਭੱਟੀ ਨੇ ਟਕਸਾਲੀ ਆਗੂਆਂ ਦੀ ਪਾਰਟੀ ਵਿੱਚ ਵਾਪਸੀ ਦਾ ਸਵਾਗਤ ਕਰਦਿਆਂ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਹੋਰ ਵੀ ਟਕਸਾਲੀ ਆਗੂ ਜਾਂ ਜੁਝਾਰੂ ਵਰਕਰ ਪਾਰਟੀ ਤੋਂ ਖਫਾ ਹਨ, ਉਨ੍ਹਾਂ ਨਾਲ ਵੀ ਤਾਲਮੇਲ ਕਰਕੇ ਪਾਰਟੀ ਵਿੱਚ ਮੁੜ ਸ਼ਾਮਿਲ ਕੀਤਾ ਜਾਵੇ ਤਾਂ ਜੋ 2027 ਦੀਆਂ ਪੰਜਾਬ ਵਿਧਾਨਸਭਾ ਦੌਰਾਨ ਅਸੀ ਸਾਰੇ ਇਕਜੁੱਟ ਹੋ ਕੇ ਸੂਬੇ ਅੰਦਰ “ਸਰਬਤ ਦਾ ਭਲਾ” ਚਾਹਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਪੰਥਕ ਸਰਕਾਰ ਬਣਾ ਸਕੀਏ।

Related Articles

Leave a Reply

Your email address will not be published. Required fields are marked *

Back to top button