ਦੇਸ਼ਦੁਨੀਆਂਪੰਜਾਬ

4 ਸਾਲਾ ਬੱਚੇ ਦੇ ਗੁੰਮ ਹੋਣ ਸਬੰਧੀ ਪੁਲਿਸ ਵੱਲੋਂ ਤੁਰੰਤ ਜਾਂਚ ਜਾਰੀ – ACP ਆਤਿਸ਼ ਭਾਟੀਆ

ਜਲੰਧਰ, ਐਚ ਐਸ ਚਾਵਲਾ। ਜਲੰਧਰ ਵਿਖੇ 4 ਸਾਲਾ ਬੱਚੇ ਦੇ ਗੁੰਮ ਹੋਣ ਤੇ ਪੁਲਿਸ ਵੱਲੋਂ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ACP ਵੈਸਟ ਜਲੰਧਰ ਸ਼੍ਰੀ ਆਤਿਸ਼ ਭਾਟੀਆ ਨੇ ਦੱਸਿਆ ਕਿ ਅੱਜ ਮਿਤੀ 17 ਸਤੰਬਰ 2026 ਨੂੰ ਕਰੀਬ ਦੁਪਹਿਰ 2 ਵਜੇ ਥਾਣਾ ਬਸਤੀ ਬਾਵਾ ਖੇਲ ਦੇ ਅਧੀਨ ਆਉਂਦੇ ਇਲਾਕੇ ਵਿੱਚੋਂ ਇੱਕ 4 ਸਾਲਾ ਬੱਚਾ ਗੁੰਮ ਹੋਣ ਦੀ ਸੂਚਨਾ ਪ੍ਰਾਪਤ ਹੋਈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦੋ ਐਕਟੀਵਾ ਸਵਾਰ ਵਿਅਕਤੀ ਉਕਤ ਬੱਚੇ ਨੂੰ ਆਪਣੇ ਨਾਲ ਲੈ ਕੇ ਗਏ ਹਨ।

ਇਸ ਸਬੰਧੀ ਥਾਣਾ ਬਸਤੀ ਬਾਵਾ ਖੇਲ ਵਿਖੇ ਮੁਕੱਦਮਾ ਦਰਜ ਕਰਕੇ ਪੁਲਿਸ ਵੱਲੋਂ ਤੁਰੰਤ ਜਾਂਚ ਅਮਲ ਵਿੱਚ ਲਿਆਂਦੀ ਗਈ ਹੈ।ਪੁਲਿਸ ਟੀਮਾਂ ਵੱਲੋਂ ਇਲਾਕੇ ਵਿੱਚ ਲੱਗੀਆਂ ਸੀ.ਸੀ.ਟੀ.ਵੀ. ਕੈਮਰਿਆਂ ਦੀਆਂ ਫੁਟੇਜਾਂ ਨੂੰ ਬਾਰੀਕੀ ਨਾਲ ਚੈੱਕ ਕੀਤਾ ਜਾ ਰਿਹਾ ਹੈ ਅਤੇ ਬੱਚੇ ਦੀ ਭਾਲ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਨੂੰ ਤਰਜੀਹ ਦੇ ਆਧਾਰ ‘ਤੇ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਬੱਚੇ ਦੀ ਸੁਰੱਖਿਅਤ ਬਰਾਮਦਗੀ ਲਈ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।

Related Articles

Back to top button