
ਭਾਗ ਲੈਣ ਵਾਲੇ ਬੱਚਿਆਂ ਦਾ ਹੌਂਸਲਾ ਵਧਾਉਣ ਲਈ ਬੱਚਿਆਂ ਨੂੰ ਇਨਾਮ ਵਜੋਂ ਦਿੱਤੇ ਗਏ Smart watches ਅਤੇ Air-pods
ਸ. ਇੰਦਰਪਾਲ ਸਿੰਘ ਖਾਲਸਾ ਵਲੋਂ ਕੀਤੇ ਜਾ ਰਹੇ ਇਸ ਸ਼ਲਾਘਾਯੋਗ ਉਪਰਾਲੇ ਦੀ ਸੰਗਤ ਵਲੋਂ ਕੀਤੀ ਜਾ ਰਹੀ ਹੈ ਖੂਬ ਪ੍ਰਸੰਸ਼ਾ
ਜਲੰਧਰ ਕੈਂਟ, ਐਚ ਐਸ ਚਾਵਲਾ। ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਜੀ ਦੇ ਜੀਵਨ ਤੇ ਅਧਾਰਿਤ ਗੁਰਦੁਆਰਾ ਮਾਈਆਂ , ਜਲੰਧਰ ਛਾਉਣੀ ਵਿਖੇ 4 ਕੁਇਜ਼ ਮੁਕਾਬਲੇ ਕਰਵਾਏ ਗਏ I ਇਹਨਾਂ ਕੁਇਜ਼ ਮੁਕਾਬਲਿਆਂ ਵਿੱਚ 86 ਬੱਚਿਆਂ ਨੇ ਭਾਗ ਲਿਆ। ਕੁਇਜ਼ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਬੱਚਿਆਂ ਦਾ ਹੌਂਸਲਾ ਵਧਾਉਣ ਲਈ ਬੱਚਿਆਂ ਨੂੰ ਇਨਾਮ ਵਜੋਂ ਸ. ਇੰਦਰਪਾਲ ਸਿੰਘ ਖਾਲਸਾ, ਗੁਰਦੁਆਰਾ ਮਾਈਆਂ ਦੇ ਪ੍ਰਧਾਨ ਸ. ਜਸਪਾਲ ਸਿੰਘ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਜਲੰਧਰ ਛਾਉਣੀ ਦੇ ਸਾਬਕਾ ਪ੍ਰਧਾਨ ਸ.ਚਰਨਜੀਤ ਸਿੰਘ ਚੱਡਾ ਵਲੋਂ Smart watches ਅਤੇ Air-pods ਦਿੱਤੇ ਗਏ।


ਇਸ ਮੌਕੇ ਬੱਚਿਆਂ ਨੂੰ ਸਿਖਲਾਈ ਦੇਣ ਵਾਲੇ ਨਿਸ਼ਕਾਮ ਸੇਵਕ ਸ. ਇੰਦਰਪਾਲ ਸਿੰਘ ਖਾਲਸਾ ਨੇ ਦੱਸਿਆ ਕਿ ਕੁਇਜ਼ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੇ ਬਹੁਤ ਹੀ ਵਧੀਆ ਅਤੇ ਸੁਚੱਜੇ ਢੰਗ ਨਾਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੇ ਅਧਾਰਿਤ ਜਾਣਕਾਰੀ ਪੇਸ਼ ਕੀਤੀ ਜੋਕਿ ਅਤਿ ਸ਼ਲਾਘਾਯੋਗ ਅਤੇ ਤਰੀਫ-ਏ-ਕਾਬਲ ਸੀ। ਉਨ੍ਹਾਂ ਕਿਹਾ ਕਿ ਗੁਰੂ ਮਹਾਰਾਜ ਇਹਨਾਂ ਸਾਰੇ ਬੱਚਿਆਂ ਤੇ ਆਪਣਾ ਮੇਹਰ ਭਰਿਆ ਹੱਥ ਰੱਖਦੇ ਹੋਏ ਆਪਣੇ ਚਰਨਾਂ ਨਾਲ ਜੋੜੀ ਰੱਖਣ ਤੇ ਚੜ੍ਹਦੀਕਲਾ ਵਾਲਾ ਜੀਵਨ ਬਖਸ਼ਣ।

ਗੌਰਤਲਬ ਹੈ ਕਿ ਸ. ਇੰਦਰਪਾਲ ਸਿੰਘ ਖਾਲਸਾ ਵਲੋਂ ਗੁਰਦੁਆਰਾ ਮਾਈਆਂ ਵਿਖੇ ਜਲੰਧਰ ਕੈਂਟ ਅਤੇ ਆਸਪਾਸ ਇਲਾਕੇ ਦੇ ਬੱਚਿਆਂ ਨੂੰ ਗੁਰਬਾਣੀ ਕੀਰਤਨ, ਹਰਮੋਨੀਅਮ, ਤਬਲਾ ਸਿਖਾਉਣ ਦੇ ਨਾਲ ਨਾਲ ਗੁਰਬਾਣੀ ਪਾਠ ਕਰਨਾ ਅਤੇ ਗੁਰੂ ਸਾਹਿਬਾਨ ਦੇ ਇਤਿਹਾਸ ਦੀ ਜਾਣਕਾਰੀ ਦੇਣਾ ਆਦਿ ਦੀ ਨਿਸ਼ਕਾਮ ਸੇਵਾ ਕੀਤੀ ਜਾ ਰਹੀ ਹੈ ਜੋਕਿ ਲਗਾਤਾਰ ਨਿਰੰਤਰ ਜਾਰੀ ਰਹੇਗੀ, ਜਿਸਦੀ ਸਿਖਲਾਈ ਪ੍ਰਾਪਤ ਕਰਨ ਲਈ ਕਿਸੇ ਵੀ ਧਰਮ ਦੇ ਬੱਚੇ ਸ. ਇੰਦਰਪਾਲ ਸਿੰਘ ਖਾਲਸਾ ਨਾਲ ਉਨ੍ਹਾਂ ਦੇ ਮੋਬਾਈਲ ਨੰਬਰ 81464-00311 ਤੇ ਸੰਪਰਕ ਕਰਕੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਸ. ਇੰਦਰਪਾਲ ਸਿੰਘ ਖਾਲਸਾ ਵਲੋਂ ਕੀਤੇ ਜਾ ਰਹੇ ਇਸ ਸ਼ਲਾਘਾਯੋਗ ਉਪਰਾਲੇ ਦੀ ਕੈਂਟ ਅਤੇ ਆਸਪਾਸ ਦੇ ਇਲਾਕੇ ਦੀ ਸੰਗਤ ਵਲੋਂ ਖੂਬ ਪ੍ਰਸੰਸ਼ਾ ਕੀਤੀ ਜਾ ਰਹੀ ਹੈ।
















