
ਜਲੰਧਰ, ਐਚ ਐਸ ਚਾਵਲਾ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਮਹਿੰਦਰ ਸਿੰਘ ਕੇਪੀ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਜਾਣਗੇ। ਸੁਖਬੀਰ ਸਿੰਘ ਬਾਦਲ ਦੁਪਹਿਰ 3 ਵਜੇ ਕੇਪੀ ਦੇ ਗ੍ਰਹਿ ਵਿਖੇ ਪਹੁੰਚ ਰਹੇ ਹਨ ਅਤੇ ਉਹ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ । ਦੇਰ ਰਾਤ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਉਨ੍ਹਾਂ ਨੂੰ ਮਨਾਉਣ ਲਈ ਕੇਪੀ ਦੇ ਘਰ ਪੁੱਜੇ ਸਨ ਪਰ ਕੇਪੀ ਨਹੀਂ ਮੰਨੇ। ਉਨ੍ਹਾਂ ਨੇ ਅਕਾਲੀ ਦਲ ‘ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ ਅਤੇ ਉਹ ਜਲੰਧਰ ਤੋਂ ਅਕਾਲੀ ਦਲ ਦੇ ਉਮੀਦਵਾਰ ਵੀ ਹੋਣਗੇ। ਦੱਸ ਦੇਈਏ ਕਿ ਚੰਨੀ ਅਤੇ ਕੇਪੀ ਰਿਸ਼ਤੇਦਾਰ ਹਨ। ਕੇਪੀ ਹੁਣ ਉਨ੍ਹਾਂ ਦੇ ਖਿਲਾਫ ਹੀ ਚੋਣ ਲੜਨਗੇ।
ਗੌਰਤਲਬ ਹੈ ਕਿ ਮਹਿੰਦਰ ਸਿੰਘ ਦਾ ਕੇਪੀ ਜਲੰਧਰ ਅਤੇ ਹੁਸ਼ਿਆਰਪੁਰ ਦੇ ਦਲਿਤ ਸਮਾਜ ਵਿੱਚ ਕਾਫੀ ਪ੍ਰਭਾਵ ਹੈ। ਮਹਿੰਦਰ ਸਿੰਘ 2009 ‘ਚ ਕਾਂਗਰਸ ਦੀ ਟਿਕਟ ‘ਤੇ ਕੇਪੀ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣੇ ਸਨ। ਕੇਪੀ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਲਈ ਕੇਪੀ ਦਾ ਅਕਾਲੀ ਦਲ ‘ਚ ਸ਼ਾਮਲ ਹੋਣ ‘ਤੇ ਕਾਂਗਰਸ ਨੂੰ ਵੱਡਾ ਝਟਕਾ ਲੱਗ ਸਕਦਾ ਹੈ।





























