ਦੇਸ਼ਦੁਨੀਆਂਪੰਜਾਬ

ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਨੇ ਪੰਚਾਇਤੀ ਚੋਣਾਂ ‘ਚ ਜਿੱਤੇ ਸਰਪੰਚਾਂ/ਪੰਚਾਂ ਨੂੰ ਵਧਾਈ ਦਿੰਦਿਆਂ ਕੀਤਾ ਸਨਮਾਨਿਤ

ਕਿਹਾ – ਪੰਚਾਇਤੀ ਚੋਣਾਂ ‘ਚ ਆਏ ਨਤੀਜਿਆਂ ਤੋਂ ਸਪੱਸ਼ਟ ਹੈ ਕਿ ਪੰਜਾਬ ਵਿੱਚ “ਆਮ ਆਦਮੀ ਪਾਰਟੀ” ਹੀ ਲੋਕਾਂ ਦੀ ਪਹਿਲੀ ਪਸੰਦ

ਜਲੰਧਰ ਛਾਉਣੀ, ਐਚ ਐਸ ਚਾਵਲਾ। ਵਿਧਾਨ ਸਭਾ ਹਲਕਾ ਛਾਉਣੀ ਤੋਂ ਦਿਹਾਤੀ ਪੰਚਾਇਤੀ ਚੋਣਾਂ ਵਿਚ ਜਿੱਤ ਹਾਸਲ ਕਰਨ ਵਾਲੇ ਸਰਪੰਚ ਅਤੇ ਪੰਚਾਂ ਨੂੰ ਆਮ ਆਦਮੀ ਪਾਰਟੀ ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਵਲੋਂ ਵਧਾਈ ਦਿੰਦੇ ਹੋਏ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਮੰਗਲ ਸਿੰਘ ਨੇ ਕਿਹਾ ਕਿ ਪੰਚਾਇਤੀ ਚੋਣਾਂ ਵਿੱਚ “ਆਮ ਆਦਮੀ ਪਾਰਟੀ” ਦੇ ਹੱਕ ਵਿੱਚ ਆਏ ਨਤੀਜਿਆਂ ਤੋਂ ਸਪੱਸ਼ਟ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਹੀ ਲੋਕਾਂ ਦੀ ਪਹਿਲੀ ਪਸੰਦ ਹੈ।

ਜਿਸ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਸਾਰੇ ਵਾਅਦੇ ਪੂਰੇ ਹੋਣ ਦਾ ਲੋਕਾਂ ‘ਚ ਪੂਰਾ ਭਰੋਸਾ ਦਿਖਾਈ ਦੇ ਰਿਹਾ ਹੈ। ਜਿਸ ਕਾਰਨ ਲੋਕ “ਆਮ ਆਦਮੀ ਪਾਰਟੀ” ਨੂੰ ਪੂਰਾ ਸਮਰਥਨ ਦੇ ਰਹੇ ਹਨ। ਚੇਅਰਮੈਨ ਮੰਗਲ ਸਿੰਘ ਪਿੰਡ ਕਚਹਿਰੀ ਖੁਰਦ, ਜਮਸ਼ੇਰ, ਜਗਰਾਲ, ਕੰਗਣੀਵਾਲ, ਫੋਲੜੀਵਾਲ, ਜੰਡਿਆਲਾ, ਕੋਟ ਕਲਾਂ, ਭੋਦੇ ਸਪਰਾਵਾਂ ਆਦਿ ਦਾ ਦੌਰਾ ਕਰਦੇ ਹੋਏ ਸਰਪੰਚ ਤੇ ਪੰਚਾਂ ਦਾ ਸਨਮਾਨ ਕੀਤਾ।

Related Articles

Leave a Reply

Your email address will not be published. Required fields are marked *

Back to top button