Latestਦੁਨੀਆਂਦੇਸ਼ਪੰਜਾਬ

DGP ਗੌਰਵ ਯਾਦਵ ਨੇ ਜਲੰਧਰ ਕਮਿਸ਼ਨਰੇਟ ਪੁਲਿਸ ਦੇ “ਸਹਿਯੋਗ” ਪ੍ਰੋਜੈਕਟ ਦੀ ਕੀਤੀ ਸ਼ਲਾਘਾ

ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਇਸ ਨੂੰ ਦੁਹਰਾਉਣ ਦਾ ਕੀਤਾ ਐਲਾਨ

ਜਲੰਧਰ, ਐਚ ਐਸ ਚਾਵਲਾ। ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸ਼ੁਰੂ ਕੀਤੇ ਗਏ ‘ਸਹਿਯੋਗ’ ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਸ੍ਰੀ ਗੌਰਵ ਯਾਦਵ ਨੇ ਅੱਜ ਇਸ ਨੂੰ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਲਾਗੂ ਕਰਨ ਦਾ ਐਲਾਨ ਕੀਤਾ ਹੈ।

DGP ਨੇ ਕਿਹਾ ਕਿ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਕਮਿਸ਼ਨਰੇਟ ਪੁਲਿਸ ਵੱਲੋਂ ਕੀਤੀ ਗਈ ਇਹ ਇੱਕ ਸ਼ਾਨਦਾਰ ਪਹਿਲਕਦਮੀ ਹੈ ਅਤੇ ਇਸ ਨੂੰ ਹੋਰ ਜ਼ਿਲ੍ਹਿਆਂ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ।

DGP ਨੇ ਕਿਹਾ ਕਿ ਅਪਰਾਧ ਨੂੰ ਰੋਕਣ ਲਈ ਬਿਹਤਰ ਪੁਲਿਸ ਪਬਲਿਕ ਭਾਈਵਾਲੀ ਸਮੇਂ ਦੀ ਲੋੜ ਹੈ ਅਤੇ ਇਹ ਦੇਖ ਕੇ ਖੁਸ਼ੀ ਦੀ ਗੱਲ ਹੈ ਕਿ ਇਸ ਪ੍ਰੋਜੈਕਟ ਤਹਿਤ ਪੁਲਿਸ ਅਤੇ ਜਨਤਾ ਇੱਕ ਦੂਜੇ ਨਾਲ ਮਿਲ ਕੇ ਕੰਮ ਕਰ ਰਹੇ ਹਨ। ਉਨ•ਾਂ ਕਿਹਾ ਕਿ ਇਹ ਪ੍ਰੋਜੈਕਟ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੇ ਦਿਮਾਗ ਦੀ ਉਪਜ ਹੈ ਅਤੇ ਸੂਬੇ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਇਸ ਨੂੰ ਦੁਹਰਾਇਆ ਜਾਵੇਗਾ। ਸ੍ਰੀ ਗੌਰਵ ਯਾਦਵ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਸਮੇਂ ਦੀ ਲੋੜ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਅਪਰਾਧ ਦਰ ਨੂੰ ਰੋਕਿਆ ਜਾ ਸਕੇ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ 500 ਤੋਂ ਵੱਧ ਮੀਟਿੰਗਾਂ ਕਰਕੇ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕਮਿਊਨਿਟੀ ਪੁਲਿਸਿੰਗ ਵਿੱਚ ਇੱਕ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਵਿੱਚ ਪੁਲਿਸ ਅਧਿਕਾਰੀਆਂ ਨੇ ਲੋਕਾਂ ਤੱਕ ਪਹੁੰਚ ਕਰਕੇ ਕਾਨੂੰਨ ਲਾਗੂ ਕਰਨ, ਅਪਰਾਧਾਂ ਦਾ ਪਤਾ ਲਗਾਉਣ ਅਤੇ ਅਪਰਾਧਾਂ ਦੀ ਰੋਕਥਾਮ ਲਈ ਉਨ੍ਹਾਂ ਦੀ ਸਰਗਰਮ ਭੂਮਿਕਾ ਦੀ ਮੰਗ ਕੀਤੀ ਹੈ। ਸ੍ਰੀ ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਅਣਥੱਕ ਯਤਨਾਂ ਦਾ ਹੀ ਨਤੀਜਾ ਹੈ ਕਿ ਅੱਜ ਹਰ ਵਰਗ ਦੇ ਲੋਕ ਇਸ ਮੀਟਿੰਗ ਵਿੱਚ ਸ਼ਾਮਲ ਹੋ ਕੇ ਆਪਣੇ ਸੁਝਾਅ ਦੇ ਰਹੇ ਹਨ।

ਇਸ ਦੌਰਾਨ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਹਿੱਸੇ ਵਜੋਂ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਦੀਆਂ 850 ਸੰਸਥਾਵਾਂ ਦੀ ਸ਼ਨਾਖਤ ਕੀਤੀ ਹੈ ਅਤੇ ਉਨ੍ਹਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਹਨ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਮੁੱਖ ਚਿੰਤਾ ਸ਼ਹਿਰ ਵਿੱਚ ਅਪਰਾਧ ਦਰ ਨੂੰ ਰੋਕਣ ਲਈ ਜਨਤਕ ਪੁਲਿਸ ਦੀ ਭਾਗੀਦਾਰੀ ਨੂੰ ਵਧਾਉਣਾ ਹੈ, ਉਨ੍ਹਾਂ ਕਿਹਾ ਕਿ ਪੁਲਿਸ ਦਾ ਮੁੱਖ ਖੇਤਰ ਅਪਰਾਧ ਨੂੰ ਰੋਕਣਾ, ਟ੍ਰੈਫਿਕ ਦੀ ਸਮੱਸਿਆ ਨੂੰ ਰੋਕਣਾ ਅਤੇ ਨਸ਼ਿਆਂ ਦੀ ਅਲਾਮਤ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣਾ ਹੈ ਜਿਸ ਲਈ ਲੋਕਾਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।

Related Articles

Leave a Reply

Your email address will not be published. Required fields are marked *

Back to top button