ਦੇਸ਼ਦੁਨੀਆਂਪੰਜਾਬ

CP ਸਵਪਨ ਸ਼ਰਮਾ ਵਲੋਂ ਰੈਸਟੋਰੈਂਟ, ਕਲੱਬ ਤੇ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਰਾਤ 12 ਵਜੇ ਤੱਕ ਮੁਕੰਮਲ ਬੰਦ ਕਰਨ ਦੇ ਹੁਕਮ

ਜਲੰਧਰ, ਐਚ ਐਸ ਚਾਵਲਾ। ਪੁਲਿਸ ਕਮਿਸ਼ਨਰੇਟ ਜਲੰਧਰ ਦੇ ਅਧਿਕਾਰ ਖੇਤਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਦੇ ਉਦੇਸ਼ ਨਾਲ ਕਮਿਸ਼ਨਰ ਪੁਲਿਸ ਸਵਪਨ ਸ਼ਰਮਾ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਰਦਿਆਂ ਸਮੁੱਚੇ ਰੈਸਟੋਰੈਂਟ, ਕਲੱਬ ਅਤੇ ਹੋਰ ਅਜਿਹੀਆਂ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਅੱਧੀ ਰਾਤ 12 ਵਜੇ ਤੱਕ ਮੁਕੰਮਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਕਮਿਸ਼ਨਰੇਟ ਦੀ ਹਦੂਦ ਅੰਦਰ ਕਿਸੇ ਰੈਸਟੋਰੈਂਟ, ਕਲੱਬ ਜਾਂ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਵਿੱਚ ਰਾਤ 11:30 ਵਜੇ ਤੋਂ ਬਾਅਦ ਭੋਜਨ, ਪੀਣ ਵਾਲੇ ਪਦਾਰਥ ਆਦਿ ਦਾ ਕੋਈ ਆਰਡਰ ਨਹੀਂ ਲਿਆ ਜਾਵੇਗਾ ਅਤੇ ਕਿਸੇ ਵੀ ਨਵੇਂ ਗਾਹਕ ਨੂੰ ਰਾਤ 11:30 ਤੋਂ ਬਾਅਦ ਰੈਸਟੋਰੈਂਟਾਂ, ਕਲੱਬਾਂ ਜਾਂ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀ ਥਾਵਾਂ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸ਼ਰਾਬ ਦੀਆਂ ਦੁਕਾਨਾਂ ਨਾਲ ਲੱਗਦੇ ਅਹਾਤੇ ਰਾਤ 12 ਵਜੇ ਜਾਂ ਲਾਇਸੈਂਸ ਦੀਆਂ ਸ਼ਰਤਾਂ ਅਨੁਸਾਰ ਮੁਕੰਮਲ ਬੰਦ ਹੋ ਜਾਣੇ ਚਾਹੀਦੇ ਹਨ।

ਹੁਕਮਾਂ ਵਿੱਚ ਸਾਰੀਆਂ ਸੰਸਥਾਵਾਂ ਨੂੰ ਆਵਾਜ਼ ਦਾ ਪੱਧਰ 10 ਡੀ.ਬੀ. (ਏ) ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਡੀ.ਜੇ., ਲਾਈਵ ਆਰਕੈਸਟਰਾ/ਸਿੰਗਰ ਸਮੇਤ ਸਾਰੇ ਸਾਊਂਡ ਸਿਸਟਮ ਰਾਤ 10 ਵਜੇ ਬੰਦ ਹੋਣੇ ਚਾਹੀਦੇ ਹਨ ਜਾਂ ਉਨ੍ਹਾਂ ਦੀ ਆਵਾਜ਼ ਘੱਟ ਹੋਣੀ ਚਾਹੀਦੀ ਹੈ। ਰਾਤ 10 ਵਜੇ ਤੋਂ ਬਾਅਦ ਕਿਸੇ ਵੀ ਇਮਾਰਤ ਜਾਂ ਕੈਂਪਸ ਦੇ ਅੰਦਰ ਪੈਦਾ ਹੋਣ ਵਾਲੀ ਕੋਈ ਵੀ ਆਵਾਜ਼ ਚਾਰਦਿਵਾਰੀ ਤੋਂ ਬਾਹਰ ਨਹੀਂ ਸੁਣਾਈ ਦੇਣੀ ਚਾਹੀਦੀ। ਮਿਊਜ਼ਿਕ ਸਿਸਟਮ ਵਾਲੇ ਵਾਹਨਾਂ ਦੇ ਮਾਮਲੇ ਵਿੱਚ, ਦਿਨ ਦੇ ਕਿਸੇ ਵੀ ਸਮੇਂ ਮਿਊਜ਼ਿਕ ਸਿਸਟਮ ਦੀ ਆਵਾਜ਼ ਵਾਹਨ ਦੇ ਬਾਹਰ ਨਹੀਂ ਸੁਣਾਈ ਨਹੀਂ ਦੇਣੀ ਚਾਹੀਦੀ।
ਇਹ ਹੁਕਮ 23-12-2024 ਤੱਕ ਲਾਗੂ ਰਹੇਗਾ।

Related Articles

Leave a Reply

Your email address will not be published. Required fields are marked *

Back to top button