
ਜਲੰਧਰ, ਐਚ ਐਸ ਚਾਵਲਾ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਐਗਰੋ ਦੇ ਚੇਅਰਮੈਨ ਸ਼੍ਰੀ ਮੰਗਲ ਸਿੰਘ ਬਾਸੀ ਨੇ ਖਾਣ ਅਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਸੰਭਾਲ ਅਤੇ ਜਲ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕੈਬਨਿਟ ਮੰਤਰੀ ਸ਼੍ਰੀ ਗੋਇਲ ਨਾਲ ਕਈ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ। ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਚੇਅਰਮੈਨ ਮੰਗਲ ਸਿੰਘ ਬਾਸੀ ਨੂੰ ਭਰੋਸਾ ਦਿਵਾਇਆ ਕਿ ਉਹ ਹਮੇਸ਼ਾਂ ਉਨ੍ਹਾਂ ਦੇ ਨਾਲ ਹਨ ਅਤੇ ਵਿਚਾਰ ਕੀਤੇ ਗਏ ਮੁੱਦਿਆਂ ਦਾ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਉਹ ਵਚਨਬੱਧ ਹਨ।





























