
ਕਿਹਾ – ਉਹ ਲੋਕਾਂ ਦੀ ਸੇਵਾ ਵਿੱਚ ਹਰ ਵਕਤ ਹਨ ਹਾਜਰ, ਕਿਸੇ ਵਕਤ ਵੀ ਉਨ੍ਹਾਂ ਦੇ ਮੋਬਾਈਲ ਨੰਬਰ ਤੇ ਕੀਤਾ ਜਾ ਸਕਦਾ ਹੈ ਸੰਪਰਕ
ਜਲੰਧਰ ਕੈਂਟ, ਐਚ ਐਸ ਚਾਵਲਾ। ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਮਾਈਆਂ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਜੱਥਿਆਂ ਨੇ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਆਈਆਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।
ਇਸ ਮੌਕੇ ਆਮ ਆਦਮੀ ਪਾਰਟੀ ਜਲੰਧਰ ਕੈਂਟ ਤੋਂ ਹਲਕਾ ਇੰਚਾਰਜ ਬੀਬਾ ਰਾਜਵਿੰਦਰ ਕੌਰ ਥਿਆੜਾ ਨੇ ਗੁਰੂ ਮਹਾਰਾਜ ਜੀ ਦੇ ਸਨਮੁੱਖ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਸਪਾਲ ਸਿੰਘ ਅਤੇ ਹਾਜਰ ਬੀਬੀਆਂ ਵਲੋਂ ਬੀਬਾ ਥਿਆੜਾ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਬੀਬਾ ਥਿਆੜਾ ਨੇ ਸੰਗਤਾਂ ਨੂੰ ਗੁਰੂ ਨਾਨਕ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਗੁਰੂ ਮਹਾਰਾਜ ਜੀ ਦੀ ਆਪਾਰ ਕਿਰਪਾ ਦੇ ਸਦਕੇ ਉਹ ਹਰ ਵਕਤ ਕੈਂਟ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਹਾਜਰ ਹਨ। ਬੀਬਾ ਥਿਆੜਾ ਨੇ ਕਿਹਾ ਕਿ ਉਨ੍ਹਾਂ ਨਾਲ ਕਿਸੇ ਵਕਤ ਵੀ ਮੋਬਾਈਲ ਨੰਬਰ 9463000664 ਅਤੇ 8892100005 ਤੇ ਸੰਪਰਕ ਕੀਤਾ ਜਾ ਸਕਦਾ ਹੈ।





























