
ਬਲਵੰਤ ਸਿੰਘ ਕਪੂਰ ਹਾਕੀ ਟੂਰਨਾਮੈਂਟ ‘ਚ ਬਤੌਰ ਮੁੱਖ ਮਹਿਮਾਨ ਕੀਤੀ ਸ਼ਿਰਕਤ, ਪ੍ਰਬੰਧਕਾਂ ਨੇ ਕੀਤਾ ਸਨਮਾਨਿਤ
ਕਿਹਾ – ਇਸ ਟੂਰਨਾਮੈਂਟ ‘ਚੋਂ ਦੇਸ਼ ਲਈ ਉੱਚ ਪੱਧਰ ਦੇ ਖਿਡਾਰੀ ਚੁਣ ਕੇ ਭਾਰਤੀ ਹਾਕੀ ਦਾ ਨਾਮ ਹੋਰ ਵੀ ਬੁਲੰਦੀਆਂ ਤੱਕ ਪਹੁੰਚਾਇਆ ਜਾ ਸਕਦਾ ਹੈ
ਜਲੰਧਰ, ਐਚ ਐਸ ਚਾਵਲਾ। ਬੀਤੇ ਦਿਨੀ ਜਲੰਧਰ ਦੇ ਬਰਟਨ ਪਾਰਕ ਵਿਖੇ ਕਰਵਾਏ ਗਏ ਬਲਵੰਤ ਸਿੰਘ ਕਪੂਰ ਹਾਕੀ ਟੂਰਨਾਮੈਂਟ ‘ਚ ਓਲੰਪੀਅਨ ਸੁਰਿੰਦਰ ਸਿੰਘ ਸੋਢੀ Retd. IGP, ਅਰਜਨਾ ਐਵਾਰਡੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉਨ੍ਹਾਂ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਦੇ ਹੋਏ ਉਨ੍ਹਾਂ ਨੂੰ ਉਜਵਲ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਪ੍ਰਬੰਧਕਾਂ ਵੱਲੋਂ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਦਾ ਸਵਾਗਤ ਕਰਦਿਆਂ ਸਨਮਾਨ ਵੀ ਕੀਤਾ ਗਿਆ। ਓਲੰਪੀਅਨ ਸੋਢੀ ਨੇ ਸਾਰਿਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਹਾਕੀ ਟੂਰਨਾਮੈਂਟ ਇੱਕ ਯਾਦਗਾਰੀ ਟੂਰਨਾਮੈਂਟ ਵਜੋਂ ਜਾਣਿਆ ਜਾਂਦਾ ਹੈ, ਜਿਸ ਵਿੱਚ U-19 ਦੇ ਖਿਡਾਰੀ ਭਾਗ ਲੈਂਦੇ ਹਨ, ਜਿਸਦੇ ਚਲਦਿਆਂ ਇਸ ਟੂਰਨਾਮੈਂਟ ‘ਚੋਂ ਦੇਸ਼ ਲਈ ਉੱਚ ਪੱਧਰ ਦੇ ਖਿਡਾਰੀ ਚੁਣ ਕੇ ਭਾਰਤੀ ਹਾਕੀ ਦਾ ਨਾਮ ਦੁਨੀਆਂ ਭਰ ਵਿੱਚ ਹੋਰ ਵੀ ਬੁਲੰਦੀਆਂ ਤੱਕ ਪਹੁੰਚਾਇਆ ਜਾ ਸਕਦਾ ਹੈ।
ਓਲੰਪੀਅਨ ਸੁਰਿੰਦਰ ਸਿੰਘ ਸੋਢੀ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਉਹ ਪੜ੍ਹਾਈ ਦੇ ਨਾਲ ਨਾਲ ਖੇਡਾਂ ‘ਚ ਵੀ ਰੁਚੀ ਰੱਖ ਕੇ ਦੋਵੇਂ ਖੇਤਰਾਂ ਵਿੱਚ ਸਫ਼ਲਤਾ ਹਾਸਿਲ ਕਰਕੇ ਆਪਣੇ ਮਾਤਾ-ਪਿਤਾ ਤੇ ਦੇਸ਼ ਦਾ ਨਾਮ ਰੋਸ਼ਨ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਹਰ ਲੋੜੀਂਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਜੋਕਿ ਆਉਣ ਵਾਲੇ ਸਮੇਂ ਵਿੱਚ ਹਾਕੀ ਦੇ ਉਜਵਲ ਭਵਿੱਖ ਲਈ ਸ਼ਲਾਘਾਯੋਗ ਉਪਰਾਲਾ ਹੈ ਜੋਕਿ ਭਾਰਤੀ ਹਾਕੀ ਦਾ ਨਾਮ ਵਿਸ਼ਵ ਪੱਧਰ ਤੇ ਰੋਸ਼ਨ ਕਰਨ ‘ਚ ਸਹਾਇਕ ਹੋਵੇਗਾ।
















