ਪੰਜਾਬ

Crime Branch ਜਲੰਧਰ ਵਲੋਂ ਜੇਲ੍ਹ ‘ਚੋਂ ਆਏ ਵੱਖ ਵੱਖ ਸੰਗੀਨ ਜੁਰਮਾਂ ਦੇ ਅਪਰਾਧੀ ਦੁਬਾਰਾ ਨਜਾਇਜ ਹਥਿਆਰਾਂ ਸਮੇਤ ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ। ਮਾਨਯੋਗ ਕਮਿਸ਼ਨਰ ਪੁਲਿਸ ਸਾਹਿਬ ਜਲੰਧਰ ਸ੍ਰੀ ਸਵੱਪਨ ਸ਼ਰਮਾ IPS, ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਹਰਵਿੰਦਰ ਸਿੰਘ ਵਿਰਕ PPS, ACP/Inv,ਸ਼੍ਰੀ ਭੁਪਿੰਦਰ ਸਿੰਘ PPS, ADCP-Inv, ਸ੍ਰੀ ਪਰਮਜੀਤ ਸਿੰਘ, PPS ACP-Detective ਵੱਲੋਂ ਮਿਲ ਰਹੀਆਂ ਹਦਾਇਤਾ ਅਨੁਸਾਰ Crime Branch ਕਮਿਸ਼ਨਰੇਟ ਜਲੰਧਰ ਵਲੋਂ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ INSP ਹਰਿੰਦਰ ਸਿੰਘ ਇੰਚਾਰਜ Crime Branch ਕਮਿਸ਼ਨਰੇਟ ਜਲੰਧਰ ਵੱਲੋਂ 02 ਦੋਸ਼ੀਆਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ 2 ਨਜਾਇਜ ਪਿਸਟਲ 32 ਬੋਰ ਅਤੇ ਇੱਕ ਦੇਸੀ ਕੱਟਾ 315 ਬੋਰ ਸਮੇਤ 5 ਰੌਂਦ ਜਿੰਦਾ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਮਿਤੀ 21-12-2023 ਨੂੰ Crime Branch ਕਮਿਸ਼ਨਰੇਟ ਜਲੰਧਰ ਦੀ ਟੀਮ ਬਾਏ ਗਸ਼ਤ ਬਾ ਤਾਲਾਸ ਚੈਕਿੰਗ ਸੁੱਕੀ ਭੈੜੇ ਪੁਰਸ਼ਾਂ ਦੇ ਸੰਬੰਧ ਵਿੱਚ ਵਿੱਚ ਪਟੇਲ ਚੌਕ ਜਲੰਧਰ ਮੌਜੂਦ ਸੀ ਕਿ ਮੁੱਖਬਰ ਖਾਸ ਨੇ ਹਾਜਰ ਆ ਕੇ ਇਤਲਾਹ ਦਿੱਤੀ ਕਿ ਅਕਾਸ਼ਦੀਪ ਸਿੰਘ ਉਰਫ ਆਕਾਸ਼ ਪੁੱਤਰ ਹਰਿੰਦਰ ਸਿੰਘ ਵਾਸੀ ਨੇੜੇ ਨੱਥੂ ਦੀ ਦੁਕਾਨ ਸ਼ਹੀਦ ਬਾਬੂ ਲਾਭ ਸਿੰਘ ਨਗਰ ਜਲੰਧਰ ਜੋ ਕੁੱਝ ਸਮਾਂ ਪਹਿਲਾ ਜੇਲ੍ਹ ਵਿੱਚੋਂ ਕਤਲ ਦੇ ਕੇਸ ਵਿੱਚੋਂ ਆਇਆ ਹੈ। ਜਿਸ ਪਾਸ ਨਜਾਇਜ ਹਥਿਆਰ ਹੈ। ਜਿਸ ਪਰ ਪਹਿਲਾ ਵੀ ਕਾਫੀ ਮੁਕੱਦਮੇ ਦਰਜ ਹਨ ਅਤੇ ਜੋ ਅੱਜ ਵੀ ਦਾਣਾ ਮੰਡੀ ਜਲੰਧਰ ਸ਼ੈਡ ਦੇ ਹੇਠਾਂ ਆਪਣੀ ਡਬ ਵਿਚ ਨਜਾਇਜ ਹਥਿਆਰ ਲੁਕਾ ਕੇ ਕਿਸੇ ਵਿਅਕਤੀ ਦਾ ਇੰਤਜਾਰ ਕਰ ਰਿਹਾ ਹੈ। ਜੇਕਰ ਇਸੇ ਵਕਤ ਬਿਨ੍ਹਾ ਦੇਰੀ ਰੋਡ ਕੀਤਾ ਜਾਵੇ ਤਾਂ ਅਕਾਸ਼ਦੀਪ ਸਿੰਘ ਉਕਤ ਨਜਾਇਜ ਹਥਿਆਰ ਸਮੇਤ ਕਾਬੂ ਆ ਸਕਦਾ ਹੈ। ਜਿਸ ਤੇ Crime Branch ਕਮਿਸ਼ਨਰੇਟ ਜਲੰਧਰ ਦੀ ਟੀਮ ਵੱਲੋਂ ਮੁਖਬਰ ਵੱਲੋਂ ਦੱਸੀ ਹੋਈ ਜਗ੍ਹਾ ਪਰ ਰੇਡ ਕਰਕੇ ਉਕਤ ਵਿਅਕਤੀ ਨੂੰ ਕਾਬੂ ਕੀਤਾ ਗਿਆ। ਜਿਸ ਦੀ ਤਲਾਸ਼ੀ ਕਰਨ ਤੇ ਉਸ ਪਾਸੋਂ 2 ਦੇਸੀ ਪਿਸਟਲ 32 ਬੋਰ ਸਮੇਤ 2 ਰੋਂਦ ਜਿੰਦਾ ਬ੍ਰਾਮਦ ਹੋਈ। ਜਿਸ ਤੇ ਕਾਰਵਾਈ ਕਰਦੇ ਹੋਏ ਦੋਸ਼ੀ ਵਿਰੁੱਧ ਥਾਣਾ ਡਵੀਜਨ ਨੰਬਰ 2 ਜਲੰਧਰ ਵਿਖੇ ਮੁਕੱਦਮਾ ਨੰਬਰ 158 ਮਿਤੀ 21-12-2023 ਅਧ: 25-54-59 ARMS ACT ਥਾਣਾ ਡਵੀਜਨ ਨੰ. 2 ਦਰਜ ਰਜਿਸਟਰ ਕੀਤਾ ਗਿਆ।

ਦੌਰਾਨੇ ਤਫਤੀਸ਼ ਦੋਸ਼ੀ ਅਕਾਸ਼ਦੀਪ ਸਿੰਘ ਵੱਲੋਂ ਕੀਤੇ ਇੰਕਸ਼ਾਫ ਮੁਤਾਬਿਕ ਗੁਰਵਿੰਦਰ ਸਿੰਘ ਉਰਫ ਮੱਲ੍ਹੀ ਪੁੱਤਰ ਸਤਨਾਮ ਸਿੰਘ ਵਾਸੀ ਨਿਊ ਦਸ਼ਮੇਸ਼ ਨਗਰ ਬਸਤੀ ਸ਼ੇਖ ਜਲੰਧਰ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜਾ ਵਿੱਚੋਂ ਵੀ ਇੱਕ ਦੇਸੀ ਕੱਟਾ 315 ਬੋਰ ਅਤੇ 3 ਰੋਜ ਜਿੰਦਾ 315 ਬੋਰ ਬ੍ਰਾਮਦ ਕੀਤੇ ਗਏ।

ਦੋਸ਼ੀਆਂ ਉਕਤਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੌਰਾਨੇ ਪੁਲਿਸ ਰਿਮਾਂਡ ਦੋਸ਼ੀ ਪਾਸੋ ਹੋਰ ਵੀ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ। ਉਕਤ ਦੋਸ਼ੀਆਂ ਖਿਲਾਫ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ।

Related Articles

Leave a Reply

Your email address will not be published. Required fields are marked *

Back to top button