ਦੇਸ਼ਪੰਜਾਬ

ਨਵੇਂ ਸਾਲ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫਾ, 30 ਦਸੰਬਰ ਤੋਂ ਅੰਮ੍ਰਿਤਸਰ ਤੋਂ ਦਿੱਲੀ ਵਿਚਕਾਰ ਸ਼ੁਰੂ ਹੋਵੇਗੀ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ

ਨਵੀਂ ਦਿੱਲੀ, (PRIME INDIAN NEWS) :- ਪੰਜਾਬ ਦੇ ਲੋਕਾਂ ਨੂੰ ਕੇਂਦਰ ਵੱਲੋਂ ਨਵੇਂ ਸਾਲ ਤੋਂ ਪਹਿਲਾਂ ਵੱਡਾ ਤੋਹਫਾ ਮਿਲਣ ਜਾ ਰਿਹਾ ਹੈ। ਭਾਰਤੀ ਰੇਲਵੇ ਵੱਲੋਂ 30 ਦਸੰਬਰ ਤੋਂ ਅੰਮ੍ਰਿਤਸਰ ਤੋਂ ਦਿੱਲੀ ਵਿਚਕਾਰ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਦੀ ਸੇਵਾ ਸ਼ੁਰੂ ਹੋਣ ਜਾ ਰਹੀ ਹੈ। ਇਸ ਦੀ ਜਾਣਕਾਰੀ BJP ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵੱਲੋਂ ਦਿੱਤੀ ਗਈ।

ਭਾਜਪਾ ਜਨਰਲ ਸਕੱਤਰ ਤਰੁਣ ਚੁੱਘ ਨੇ ਦੱਸਿਆ ਕਿ 30 ਦਸੰਬਰ ਨੂੰ ਗੁਰੂ ਨਗਰੀ ਅੰਮ੍ਰਿਤਸਰ ਤੋਂ ਦਿੱਲੀ ਵਿਚਕਾਰ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਸ਼ੁਰੂ ਹੋਵੇਗੀ। ਇਸ ਲਈ ਉਨ੍ਹਾਂ ਨੇ ਸਮੂਹ ਅੰਮ੍ਰਿਤਸਰ ਸ਼ਹਿਰ ਵਾਸੀਆਂ ਵਲੋਂ ਰੇਲਵੇ ਮੰਤਰਾਲੇ ਤੇ ਮੋਦੀ ਸਰਕਾਰ ਦਾ ਧੰਨਵਾਦ ਕੀਤਾ। PM ਨਰਿੰਦਰ ਮੋਦੀ ਟ੍ਰੇਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਦੱਸ ਦੇਈਏ ਕਿ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਦੇ ਚੱਲਣ ਨਾਲ ਹੁਣ ਤਕਰੀਬਨ 5 ਘੰਟਿਆਂ ਵਿਚ ਅੰਮ੍ਰਿਤਸਰ ਤੋਂ ਦਿੱਲੀ ਵਿਚਕਾਰ ਦਾ ਸਫ਼ਰ ਪੂਰਾ ਕੀਤਾ ਜਾਵੇਗਾ।

ਗੌਰਤਲਬ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਤੋਂ ਸਾਂਸਦ ਸੁਸ਼ੀਲ ਰਿੰਕੂ ਵੱਲੋਂ ਲੋਕ ਸਭਾ ਵਿਚ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਨੂੰ ਪੰਜਾਬ ਵਿਚ ਚਲਾਉਣ ਤੇ ਇਸਦਾ ਸਟਾਪੇਜ ਜਲੰਧਰ ਵਿਚ ਵੀ ਰੱਖਣ ਦੀ ਮੰਗ ਕੀਤੀ ਗਈ ਸੀ, ਜਿਸ ਦੇ ਮੱਦੇਨਜ਼ਰ ਹੁਣ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਜਲੰਧਰ ਵਿਚ ਵੀ ਰੁਕੇਗੀ। ਇਸ ਲਈ ਸਾਂਸਦ ਰਿੰਕੂ ਨੇ ਰੇਲ ਮੰਤਰਾਲੇ ਦਾ ਧੰਨਵਾਦ ਕੀਤਾ।

Related Articles

Leave a Reply

Your email address will not be published. Required fields are marked *

Back to top button