
ਸਾਰੇ ਵਾਰਡ ਅੰਦਰ “ਗਲੀ ਗਲੀ ਸੇ ਆਈ ਆਵਾਜ਼, ਮੋੰਟੂ ਸੱਭਰਵਾਲ ਜਿੰਦਾਬਾਦ” ਦੇ ਨਾਅਰਿਆਂ ਦੀ ਗੂੰਜ, ਬਣੇ ਹਰਮਨ ਪਿਆਰੇ ਨੇਤਾ
ਡੋਰ ਟੂ ਡੋਰ ਚੋਣ ਪ੍ਰਚਾਰ ਦੇ ਨਾਲ ਨਾਲ ਨੁੱਕੜ ਮੀਟਿੰਗਾਂ ਦਾ ਦੌਰ ਜਾਰੀ, “ਆਪ” ਦੇ ਮੰਤਰੀ ਅਤੇ ਸੀਨੀਅਰ ਆਗੂ ਕਰ ਰਹੇ ਹਨ ਸ਼ਿਰਕਤ
ਜਲੰਧਰ, ਐਚ ਐਸ ਚਾਵਲਾ। ਜਲੰਧਰ ਨਗਰ ਨਿਗਮ ਦੇ ਅਧੀਨ ਪੈਂਦੇ ਵਾਰਡ ਨੰਬਰ 14 ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋੰਟੂ ਸੱਭਰਵਾਲ ਦੀ ਚੋਣ ਮੁਹਿੰਮ ਨੂੰ ਭਾਰੀ ਬੱਲ ਮਿਲ ਰਿਹਾ ਹੈ, ਜਿਸਦੇ ਚਲਦਿਆਂ ਹੈ ਵਾਰਡ ਵਾਸੀਆਂ ਨੇ ਉਨ੍ਹਾਂ ਦੇ ਹੱਕ ਵਿੱਚ ਆਪਣਾ ਕੀਮਤੀ ਵੋਟ ਦੇਣ ਦਾ ਫੈਸਲਾ ਕੀਤਾ ਹੈ ਅਤੇ ਉਹ ਹੋਰ ਲੋਕਾਂ ਨੂੰ ਵੀ ਮੋਂਟੂ ਸੱਭਰਵਾਲ ਦੇ ਹੱਕ ਵਿੱਚ ਹੀ ਆਪਣਾ ਫ਼ਤਵਾ ਦੇਣ ਲਈ ਪ੍ਰੇਰਿਤ ਕਰ ਰਹੇ ਹਨ।

ਇਹ ਹੀ ਨਹੀਂ ਸਾਰੇ ਵਾਰਡ ਅੰਦਰ “ਗਲੀ ਗਲੀ ਸੇ ਆਈ ਆਵਾਜ਼, ਮੋੰਟੂ ਸੱਭਰਵਾਲ ਜਿੰਦਾਬਾਦ” ਦੇ ਨਾਅਰੇ ਗੂੰਜ ਰਹੇ ਹਨ, ਜਿਸਤੋਂ ਇਹ ਸਾਬਤ ਹੁੰਦਾ ਹੈ ਕਿ ਮੌਂਟੂ ਸੱਭਰਵਾਲ ਸਾਰਿਆਂ ਦੇ ਹਰਮਨ ਪਿਆਰੇ ਨੇਤਾ ਬਣ ਚੁੱਕੇ ਹਨ ਅਤੇ ਵਾਰਡ ਵਾਸੀ ਵੀ ਉਨ੍ਹਾਂ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਮਨ ਬਣਾ ਚੁੱਕੇ ਹਨ।

ਇਸ ਸਬੰਧੀ ਵਾਰਡ ਅੰਦਰ ਡੋਰ ਟੂ ਡੋਰ ਚੋਣ ਪ੍ਰਚਾਰ ਦੇ ਨਾਲ ਨਾਲ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਮੰਤਰੀ ਅਤੇ ਸੀਨੀਅਰ ਆਗੂ ਵੀ ਸ਼ਿਰਕਤ ਕਰ ਰਹੇ ਹਨ। ਇਸ ਦੌਰਾਨ ਮੋਂਟੂ ਸੱਭਰਵਾਲ ਨੂੰ ਵਾਰਡ ਵਾਸੀਆਂ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ। ਵਾਰਡ ਵਾਸੀਆਂ ਦਾ ਕਹਿਣਾ ਹੈ ਕਿ ਮੋਂਟੂ ਸੱਭਰਵਾਲ ਪਿਛਲੇ ਲੰਮੇ ਸਮੇਂ ਤੋਂ ਵਾਰਡ ਦੀ ਸੇਵਾ ਕਰਦੇ ਆ ਰਹੇ ਹਨ ਅਤੇ ਹੁਣ ਸਾਡੀ ਵਾਰੀ ਹੈ ਕਿ ਅਸੀਂ ਸਾਰੇ ਉਨ੍ਹਾਂ ਨੂੰ ਆਪਣੀਆਂ ਵੋਟਾਂ ਪਾ ਕੇ ਆਪਣਾ ਫ਼ਰਜ਼ ਅਦਾ ਕਰੀਏ।
ਮੋਂਟੂ ਸੱਭਰਵਾਲ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਹਿਲਾਂ ਦੀ ਤਰਾਂ ਹੀ ਵਾਰਡ ਵਾਸੀਆਂ ਦੀ ਸੇਵਾ ਵਿੱਚ ਹਰ ਵਕਤ ਹਾਜਰ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਸਰਕਾਰ ਆਮ ਆਦਮੀ ਪਾਰਟੀ ਦੀ ਹੈ ਜੋ ਹਰ ਪਾਸੇ ਤੋਂ ਵਿਕਾਸ ਕਾਰਜਾਂ ਵਿੱਚ ਲੱਗੀ ਹੋਈ ਹੈ ਅਤੇ ਮੈਨੂੰ ਵਾਰਡ ਵਾਸੀਆਂ ਤੇ ਪੂਰਨ ਭਰੋਸਾ ਹੈ ਕਿ ਉਹ ਮੈਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਨਗਰ ਨਿਗਮ ਜਲੰਧਰ ‘ਚ ਭੇਜਣਗੇ ਤਾਂ ਜੋ ਵਾਰਡ ਦਾ ਵੱਧ ਤੋਂ ਵੱਧ ਵਿਕਾਸ ਕਰਵਾਇਆ ਜਾ ਸਕੇ।





























