ਲੁਧਿਆਣਾ, (PRIME INDIAN NEWS) :- ਦੇਰ ਰਾਤ ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਗੋਗੀ ਘਰ ਵਿੱਚ ਆਪਣੀ ਲਾਇਸੈਂਸੀ ਪਿਸਤੌਲ ਸਾਫ਼ ਕਰ ਰਹੇ ਸਨ ਕਿ ਇਸ ਦੌਰਾਨ ਅਚਾਨਕ ਗੋਲੀ ਚੱਲ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਦਯਾਨੰਦ ਮੈਡੀਕਲ ਹਸਪਤਾਲ (DMC) ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਘਟਨਾ ਦਾ ਪਤਾ ਲਗਦੇ ਹੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਹਸਪਤਾਲ ਪੁੱਜੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਅਚਾਨਕ ਹੋਈ ਮੌਤ ‘ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ।





























