ਦੇਸ਼ਦੁਨੀਆਂਪੰਜਾਬ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ਪੁਲਿਸ ਨੂੰ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੀਆਂ ਜ਼ਿਲ੍ਹੇ ’ਚ ਸਥਾਪਤ ਸਾਰੀਆਂ ਪ੍ਰਤਿਮਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼

ਜਲੰਧਰ, ਐਚ ਐਸ ਚਾਵਲਾ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਪੁਲਿਸ ਨੂੰ ਜਲੰਧਰ ਜ਼ਿਲ੍ਹੇ ਵਿੱਚ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੀਆਂ ਸਥਾਪਤ ਪ੍ਰਤਿਮਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ. ਬੀ.ਆਰ ਅੰਬੇਡਕਰ ਜੀ ਦੀ ਪ੍ਰਤਿਮਾ ਨੂੰ ਨੁਕਸਾਨ ਪਹੁੰਚਾਉਣ ਦੀ ਸਾਹਮਣੇ ਆਈ ਘਟਨਾ ਦੇ ਮੱਦੇਨਜ਼ਰ ਪੁਲਿਸ ਨੂੰ ਅਹਿਤਿਆਤ ਵਜੋਂ ਜਲੰਧਰ ਜਿਲ੍ਹੇ ਵਿੱਚ ਹੋਰ ਚੌਕਸੀ ਵਧਾਉਣ ਦੀ ਹਦਾਇਤ ਕੀਤੀ, ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਅਜਿਹੀ ਘਟਨਾ ਨੂੰ ਅੰਜਾਮ ਨਾ ਦੇ ਸਕੇ।

ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਜੇਕਰ ਜ਼ਿਲ੍ਹੇ ਵਿੱਚ ਜਨਤਾ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਅਜਿਹਾ ਕੋਈ ਵੀ ਮਾਮਲਾ ਸਾਹਮਣਾ ਆਉਦਾ ਹੈ, ਤਾਂ ਤੁਰੰਤ ਦੋਸ਼ੀਆਂ ਦੀ ਭਾਲ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਆਰੰਭੀ ਜਾਵੇ।

ਡਾ. ਹਿਮਾਂਸ਼ੂ ਅਗਰਵਾਲ ਨੇ ਅੰਮ੍ਰਿਤਸਰ ਵਿਖੇ ਡਾ. ਬੀ.ਆਰ ਅੰਬੇਡਕਰ ਜੀ ਦੀ ਪ੍ਰਤਿਮਾ ਨੂੰ ਨੁਕਸਾਨ ਪਹੁੰਚਾਉਣ ਦੀ ਵਾਪਰੀ ਮੰਦਭਾਗੀ ਘਟਨਾ ’ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਬਰਕਰਾਰ ਰੱਖਿਆ ਜਾਵੇਗਾ ਅਤੇ ਕਿਸੇ ਵੀ ਕੀਮਤ ’ਤੇ ਜਨਤਾ ਦੀਆਂ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਣ ਦਿੱਤੀ ਜਾਵੇਗੀ। ਉਨ੍ਹਾਂ ਨਾਲ ਹੀ ਜ਼ਿਲ੍ਹਾ ਵਾਸੀਆਂ ਨੂੰ ਸੰਜਮ ਵਰਤਦਿਆਂ ਜ਼ਿਲ੍ਹੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ ਵੀ ਕੀਤੀ।

Related Articles

Leave a Reply

Your email address will not be published. Required fields are marked *

Back to top button