ਦੇਸ਼ਦੁਨੀਆਂਪੰਜਾਬ

ਆਈ.ਟੀ.ਆਈ. ਲੋਹੀਆਂ ਖਾਸ ਵਿਖੇ ਆਰਜ਼ੀ ਤੌਰ ’ਤੇ ਗੈਸਟ ਫੈਕਲਟੀ ਇੰਸਟ੍ਰਕਟਰ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ

ਜਲੰਧਰ, ਐਚ ਐਸ ਚਾਵਲਾ। ਇੰਸਟੀਚਿਊਟ ਮੈਨੇਜਮੈਂਟ ਕਮੇਟੀ ਸਰਕਾਰੀ ਉਦਯੋਗਿਕ ਸਿਖ਼ਲਾਈ ਸੰਸਥਾ ਲੋਹੀਆਂ ਖਾਸ ਵਲੋਂ ਸੈਸ਼ਨ 2024-25 ਲਈ ਟਰੇਡ ਪਲੰਬਰ ਅਤੇ ਮਕੈਨਿਕ ਇਲੈਕਟ੍ਰਿਕ ਵੀਹਕਲ ਲਈ ਆਰਜ਼ੀ ਤੌਰ ’ਤੇ ਗੈਸਟ ਫੈਕਲਟੀ ਇੰਸਟ੍ਰਕਟਰ ਦੀ ਇਕ-ਇਕ ਅਸਾਮੀ ‘ਤੇ ਭਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਇਸ ਸਬੰਧੀ ਸਰਕਾਰੀ ਆਈ.ਟੀ.ਆਈ ਲੋਹੀਆਂ ਖਾਸ ਦੇ ਪ੍ਰਿੰਸੀਪਲ ਜਸਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਮੀਦਵਾਰਾਂ ਨੂੰ ਉੱਕਾ-ਪੁੱਕਾ 15000 ਰੁਪਏ ਪ੍ਰਤੀ ਮਹੀਨਾ ਮਾਣ ਭੇਟਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਯੋਗਤਾ ਅਤੇ ਤਜਰਬੇ ਲਈ ਵੈਬਸਾਈਟ https:/dgt.gov.in/cts_details ’ਤੇ ਦੇਖੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰ ਆਪਣੇ ਬਿਨੈਪੱਤਰ ਆਈ.ਟੀ.ਆਈ. ਲੋਹੀਆਂ ਖਾਸ ਵਿਖੇ 13 ਫਰਵਰੀ 2025 ਤੱਕ ਡਾਕ/ਦਸਤੀ ਜਾਂ ਈ-ਮੇਲ itilohian0gmail.com ਰਾਹੀਂ ਜਮ੍ਹਾ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਸੀ.ਆਈ.ਟੀ.ਐਸ. ਯੋਗਤਾ ਰੱਖਣ ਵਾਲਿਆਂ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਇੰਟਰਵਿਊ 17 ਫਰਵਰੀ 2025 ਨੂੰ ਸਵੇਰੇ 11 ਵਜੇ ਸਰਕਾਰੀ ਆਈ.ਟੀ.ਆਈ.ਲੋਹੀਆਂ ਖਾਸ ਵਿਖੇ ਹੋਵੇਗੀ। ਉਮੀਦਵਾਰ ਆਪਣੀ ਵਿਦਿਅਕ ਯੋਗਤਾ ਅਤੇ ਤਜਰਬੇ ਦੇ ਅਸਲ ਸਰਟੀਫਿਕੇਟ ਸਮੇਤ ਤਸਦੀਕਸ਼ੁਦਾ ਕਾਪੀਆ ਨਾਲ ਲੈ ਕੇ ਆਉਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ 94174-10589 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button