
ਜਲੰਧਰ, ਐਚ ਐਸ ਚਾਵਲਾ। ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰਾਂ ਦੇ ਦੁਆਲੇ ਨਾਕਾਬੰਦੀ ਨੂੰ ਹੋਰ ਮਜਬੂਤ ਕਰਦੇ ਹੋਏ 2 ਵਿਅਕਤੀਆਂ ਨੂੰ 60 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਲੰਧਰ ਦੇ ਕੋਟ ਕਲਾਂ ਰੋਡ ‘ਤੇ ਸਥਿਤ ਪਟਵਾਰੀ ਢਾਬੇ ਦੇ ਨਜ਼ਦੀਕ ਗਸ਼ਤ ਦੌਰਾਨ ਪੁਲਿਸ ਪਾਰਟੀ ਨੇ ਬਲਦੇਵ ਸਿੰਘ ਪੁੱਤਰ ਬਗੀਚਾ ਸਿੰਘ, ਵਾਸੀ ਪਿੰਡ ਕੋਟ ਮੁਹੰਮਦ, ਥਾਣਾ ਧਰਮਕੋਟ, ਮੋਗਾ, ਜੋ ਕਿ ਮੌਜੂਦਾ ਸਮੇਂ ਫਰੈਂਡਜ਼ ਕਲੋਨੀ, ਵਾੜੀ ਹੈਬੋਵਾਲ, ਲੁਧਿਆਣਾ ਦਾ ਰਹਿਣ ਵਾਲਾ ਹੈ, ਨੂੰ ਕਾਬੂ ਕੀਤਾ। ਉਸ ਨੇ ਦੱਸਿਆ ਕਿ ਤਲਾਸ਼ੀ ਲੈਣ ‘ਤੇ ਉਸ ਦੇ ਕਬਜ਼ੇ ‘ਚੋਂ 40 ਕਿਲੋ ਭੁੱਕੀ ਬਰਾਮਦ ਹੋਈ ਅਤੇ ਥਾਣਾ ਕੈਂਟ, ਜਲੰਧਰ ਵਿਖੇ ਐੱਫ. ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਜਾਂਚ ਦੌਰਾਨ ਬਲਦੇਵ ਸਿੰਘ ਨੇ ਨਸ਼ੇ ਦੇ ਕਾਰੋਬਾਰ ਵਿੱਚ ਇੱਕ ਹੋਰ ਵਿਅਕਤੀ ਦੀ ਸ਼ਮੂਲੀਅਤ ਦਾ ਖੁਲਾਸਾ ਕੀਤਾ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਟੀਮ ਨੇ ਅਗਲੇਰੀ ਕਾਰਵਾਈ ਕਰਦਿਆਂ ਅੰਗਰੇਜ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਪਿੰਡ ਕੋਟ ਮੁਹੰਮਦ, ਥਾਣਾ ਧਰਮਕੋਟ, ਮੋਗਾ ਅਤੇ ਮੌਜੂਦਾ ਸਮੇਂ ਫਰੈਂਡਜ਼ ਕਲੋਨੀ, ਵਾੜੀ ਹੈਬੋਵਾਲ, ਲੁਧਿਆਣਾ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਅੰਗਰੇਜ ਸਿੰਘ ਕੋਲੋਂ 20 ਕਿਲੋ ਭੁੱਕੀ ਬਰਾਮਦ ਹੋਈ ਹੈ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।





























