ਦੇਸ਼ਦੁਨੀਆਂਪੰਜਾਬ

ਥਾਣਾ ਲਾਂਬੜਾ ਦੀ ਪੁਲਿਸ ਨੇ 20 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਕੀਤਾ ਕਾਬੂ

ਜਲੰਧਰ, ਐਚ ਐਸ ਚਾਵਲਾ। ਸ੍ਰੀ ਗੁਰਮੀਤ ਸਿੰਘ ਪੀ..ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ/ਚੋਰਾਂ ਅਤੇ ਲੁੱਟਾ ਖੋਹਾਂ ਕਰਨ ਵਾਲਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਅਨੁਸਾਰ ਸ੍ਰੀਮਤੀ ਜਸਰੂਪ ਕੌਰ ਬਾਠ ਆਈ.ਪੀ.ਐਸ. ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ), ਜਲੰਧਰ ਦਿਹਾਤੀ ਅਤੇ ਸ੍ਰੀ ਸੁਰਿੰਦਰਪਾਲ ਧੋਗੜੀ, ਪੀ.ਪੀ.ਐਸ, ਉਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਜਲੰਧਰ ਦਿਹਾਤੀ ਦੀ ਅਗਵਾਈ ਹੇਠ ਸਬ ਇੰਸਪੈਕਟਰ ਪੰਕਜ ਕੁਮਾਰ ਮੁੱਖ ਅਫਸਰ ਥਾਣਾ ਲਾਂਬੜਾ ਦੀ ਪੁਲਿਸ ਵੱਲੋ ਹੈਰੋਇਨ ਦੀ ਤਸਕਰੀ ਕਰਨ ਵਾਲਾ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸੁਰਿੰਦਰਪਾਲ ਧੋਗਤੀ, ਪੀ.ਪੀ.ਐਸ. ਉਂਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਸਬ ਇੰਸਪੈਕਟਰ ਪੰਕਜ ਕੁਮਾਰ ਮੁੱਖ ਅਫਸਰ ਥਾਣਾ ਲਾਂਬੜਾ ਦੀ ਪੁਲਿਸ ਟੀਮ ਦੇ ASI ਜਤਿੰਦਰ ਕੁਮਾਰ /ਜਲੰ ਥਾਣਾ ਲਾਂਬੜਾ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਦੌਰਾਨ ਸੰਮੀਪੁਰ ਭੱਠੇ ਤੋਂ ਮਿਲ਼ੀ ਹੋਈ ਮੁਖਬਰੀ ਮੁਤਾਬਿਕ ਸੁਦੇਸ਼ ਕੁਮਾਰ ਉਰਫ ਸੁਰੇਸ਼ ਕੁਮਾਰ ਪੁੱਤਰ ਭਗਤ ਰਾਮ ਵਾਸੀ ਪਿੰਡ ਵਡਾਲਾ ਥਾਣਾ ਲਾਂਬੜਾ ਨੂੰ ਕਾਬੂ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ। ਜਿਸਦੇ ਖਿਲਾਫ ਮੁਕਦਮਾ ਨੰ 15 ਮਿਤੀ 14.03.2025 ਅ/ਧ 21 (b)-61-85 NDPS Act ਥਾਣਾ ਲਾਂਬੜਾ ਦਰਜ ਰਜਿਸਟਰ ਕੀਤਾ ਗਿਆ। ਸੁਦੇਸ਼ ਕੁਮਾਰ ਉਰਫ ਸੁਰੇਸ਼ ਕੁਮਾਰ ਉਕਤ ਖਿਲਾਫ ਪਹਿਲਾ ਵੀ ਵੱਖ ਵੱਖ ਥਾਣਿਆ ਵਿੱਚ ਨਸ਼ਾ ਵੇਚਣ ਸਬੰਧੀ 04 ਮੁਕਦਮੇ ਦਰਜ ਹਨ।

Related Articles

Leave a Reply

Your email address will not be published. Required fields are marked *

Back to top button