ਜਲੰਧਰ, ਐਚ ਐਸ ਚਾਵਲਾ। ਸ਼੍ਰੀ ਗੁਰਮੀਤ ਸਿੰਘ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਵੱਲੋ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਦੇ ਤਹਿਤ ਸ੍ਰੀਮਤੀ ਜਸਰੂਪ ਕੋਰ ਬਾਠ, ਆਈ.ਪੀ.ਐਸ, ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਅਤੇ ਸ੍ਰੀ ਕੁਲਵੰਤ ਸਿੰਘ, ਪੀ.ਪੀ.ਐਸ, ਉਪ ਪੁਲਿਸ ਕਪਤਾਨ ਸਬ-ਡਵੀਜਨ ਆਦਮਪੁਰ ਦੀ ਯੋਗ ਅਗਵਾਈ ਹੇਠ INSP ਰਵਿੰਦਰਪਾਲ ਸਿੰਘ ਮੁੱਖ ਅਫਸਰ ਥਾਣਾ ਆਦਮਪੁਰ ਦੀ ਪੁਲਿਸ ਪਾਰਟੀ ਵੱਲੋ ਤਿੰਨ ਨੋਜਵਾਨਾ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 10 ਗ੍ਰਾਮ ਹੈਰੋਇਨ ਅਤੇ 40 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕੁਲਵੰਤ ਸਿੰਘ,ਪੀ.ਪੀ.ਐਸ, ਉਪ ਪੁਲਿਸ ਕਪਤਾਨ ਸਬ-ਡਵੀਜਨ ਆਦਮਪੁਰ ਜੀ ਨੇ ਦੱਸਿਆ ਕਿ ਮਿਤੀ 15.03.2025 ਨੂੰ ASI ਰਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਦੇ ਸਬੰਧ ਵਿੱਚ ਇਲਾਕਾ ਥਾਣਾ ਵਿੱਚ ਮੋਜੂਦ ਸੀ ਕਿ ਜਿਥੇ ਦੋਸ਼ੀ ਸਰਬਪ੍ਰੀਤ ਸਿੰਘ, ਕਮਲਦੀਪ ਕੁਮਾਰ ਅਤੇ ਸੰਦੀਪ ਕੁਮਾਰ ਉਰਫ ਮਧਾਣੀ ਨੂੰ ਮੋਟਰਸਾਇਕਲ ਸਮੇਤ ਕਾਬੂ ਕਰਕੇ ਇਹਨਾ ਪਾਸੋ 10 ਗ੍ਰਾਮ ਹੈਰੋਇਨ ਅਤੇ 40 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ। ਜਿਸ ਤੇ ਮੁਕੱਦਮਾ ਨੰਬਰ 34 ਮਿਤੀ 15.03.2025 ਅ/ਧ 21-B,22/61/85 NDPS ACT ਥਾਣਾ ਆਦਮਪੁਰ ਜਿਲਾ ਜਲੰਧਰ ਦਰਜ ਰਜਿਸਟਰ ਕਰਕੇ ਦੋਸ਼ੀਆਂ ਨੂੰ ਮੁਕੱਦਮਾ ਹਜਾ ਵਿੱਚ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਤੇ ਪਹਿਲਾਂ ਵੀ ਮੁਕੱਦਮੇ ਦਰਜ ਰਜਿਸਟਰ ਹਨ।





























