
ਜਲੰਧਰ, ਐਚ ਐਸ ਚਾਵਲਾ। ਪੰਜਾਬ ਸਰਕਾਰ ਵਲੋ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸੁਰੂ ਕੀਤੀ ਗਈ ਮੁਹਿੰਮ ਤਹਿਤ ਸ੍ਰੀ ਨਵੀਨ ਸਿੰਗਲਾ IPS, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਜਲੰਧਰ ਰੇਂਜ, ਜਲੰਧਰ ਅਤੇ ਸ਼੍ਰੀ ਗੁਰਮੀਤ ਸਿੰਘ, ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੀਮਤੀ ਜਸਰੂਪ ਕੌਰ ਬਾਠ IPS, ਪੁਲਿਸ ਕਪਤਾਨ (ਤਫਤੀਸ) ਅਤੇ ਸ੍ਰੀ ਸਰਵਣ ਸਿੰਘ ਬੱਲ PPS, ਉਪ ਪੁਲਿਸ ਕਪਤਾਨ, ਸਬ-ਡਵੀਜ਼ਨ ਫਿਲੌਰ ਦੀ ਅਗਵਾਈ ਹੇਠ ਇੰਸਪੈਕਟਰ ਸੰਜੀਵ ਕਪੂਰ ਮੁੱਖ ਅਫਸਰ ਥਾਣਾ ਫਿਲੌਰ ਅਤੇ ਉਨ੍ਹਾਂ ਦੀ ਟੀਮ ਵਲੋ ਪਿੰਡ ਨੰਗਲ (ਫਿਲੌਰ) ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਪਰ ਲਗਾਏ ਗਏ ਸ਼ੀਸੇ ਉਪਰ ਅਪਸ਼ਬਦ ਲਿਖਣ ਵਾਲੇ 02 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਸਫਲਤਾ ਪ੍ਰਾਪਤ ਕੀਤੀ ਹੈ।

ਜਿਕਰਯੋਗ ਹੈ ਕਿ ਮਿਤੀ 31.03.2025 ਨੂੰ ਪਿੰਡ ਨੰਗਲ (ਫਿਲੌਰ) ਵਿਖੇ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਉਪਰ ਅਪਸ਼ਬਦ ਲਿਖ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਸਬੰਧੀ ਥਾਣਾ ਫਿਲੌਰ ਵਿਖੇ ਮੁਕੱਦਮਾ ਨੰਬਰ 85 ਮਿਤੀ 31.03.2025 ਧਾਰਾ 299, 113 BNS ਦਰਜ ਰਜਿਸਟਰ ਕਰਕੇ ਤੁਰੰਤ ਜਾਂਚ ਸ਼ੁਰੂ ਕਰਕੇ ਤਜਰਬੇਕਾਰ ਟੀਮਾਂ/ ਇੰਨਟੈਲੀਜੈਂਸ ਟੀਮਾਂ ਦੀ ਡਿਊਟੀ ਲਗਾ ਕੇ ਦੋਸ਼ੀਆਨ ਨੂੰ ਟਰੇਸ ਕਰਦਿਆ ਮਿਤੀ 03.04.2025 ਨੂੰ ਮੁੱਖ ਦੋਸ਼ੀ ਸੁਖਬੀਰ ਸਿੰਘ ਉਰਫ ਰਾਜਨ ਪੁੱਤਰ ਨਰਿੰਦਰ ਸਿੰਘ ਅਤੇ ਅਵਤਾਰ ਸਿੰਘ ਉਰਫ ਤਾਰੀ ਪੁੱਤਰ ਪ੍ਰੇਮ ਸਿੰਘ ਵਾਸੀਆਨ ਨੂਰਪੁਰ ਚੱਠਾ, ਥਾਣਾ ਸਦਰ ਨਕੋਦਰ ਜਿਲਾ ਜਲੰਧਰ ਨੂੰ ਗ੍ਰਿਫਤਾਰ ਕਰਕੇ ਵਾਰਦਾਤ ‘ਚ ਵਰਤਿਆ ਗਿਆ ਇੱਕ ਮੋਟਰਸਾਈਕਲ ਅਤੇ ਚਾਰ ਮੋਬਾਈਲ ਫੋਨ ਬ੍ਰਾਮਦ ਕੀਤੇ ਗਏ ਹਨ।
ਗ੍ਰਿਫਤਾਰ ਕੀਤੇ ਗਏ ਦੋਸ਼ੀਆਨ ਦੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਹਨਾਂ ਦੌਸ਼ੀਆਨ ਦੇ ਵਿਦੇਸ਼ਾਂ ਵਿੱਚ ਬੈਠੇ ਕੁੱਝ ਸਮਾਜ ਵਿਰੋਧੀ ਅਨਸਰਾ ਨਾਲ ਸਬੰਧ ਸਨ ਅਤੇ ਅਜਿਹੀਆ ਵਾਰਦਾਤਾ ਕਰਕੇ ਪੰਜਾਬ ਦਾ ਮਾਹੋਲ ਖਰਾਬ ਕਰਨ ਲਈ ਇਹਨਾਂ ਨੂੰ ਵਿਦੇਸ਼ਾ ਤੋ ਫੰਡਿੰਗ ਹੋ ਰਹੀ ਸੀ ।
ਗ੍ਰਿਫ਼ਤਾਰ ਦੋਸ਼ੀਆਂ ਨੇ ਦੌਰਾਨੇ ਪੁੱਛਗਿੱਛ ਦੱਸਿਆ ਕਿ ਉਨ੍ਹਾਂ ਨੇ ਸਮਾਜ ਵਿੱਚ ਅਸ਼ਾਂਤੀ ਪੈਦਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਕਰਨ ਲਈ ਹੇਠ ਲਿਖੇ ਸਥਾਨਾ ਪਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਸੀ:-
ਪਿੰਡ ਨੰਗਲ (ਫਿਲੌਰ) ਵਿਖੇ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ‘ਤੇ ਨਸਲਵਾਦੀ ਨਾਅਰੇ ਲਿਖੇ।
ਫਰਵਰੀ 2025, ਨਕੋਦਰ ਵਿਖੇ ਸਕੂਲ ਅਤੇ ਬ੍ਰਿਜ ਤੇ ਨਫ਼ਰਤੀ ( ਖਾਲਿਸਤਾਨ ਹਿਮਾਇਤੀ) ਨਾਅਰੇ ਲਿਖਣਾ।
26 ਮਾਰਚ 2025 ਨੂੰ ਵਿਦਿਆਵੰਤੀ ਪਾਰਕ ਮੋਰਾਵਾਲੀ ਜਿਲਾ ਹੁਸ਼ਿਆਰਪੁਰ ਵਿੱਚ ਸਮਾਜ ਵਿਰੋਧੀ ਗਤੀਵਿਧੀਆਂ।
ਮਾਰਚ 2025 ਵਿੱਚ ਬੂਟਾ ਮੰਡੀ ਜਲੰਧਰ ਵਿਖੇ ਡਾ. ਅੰਬੇਡਕਰ ਜੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਜੋ ਕਿ ਪੁਲਿਸ ਦੀ ਸਖ਼ਤੀ ਕਰਕੇ ਅਸਫਲ ਰਹੀ।
ਥਾਣਾ ਫਿਲੋਰ ਵਿੱਚ ਦੋਸ਼ੀਆਨ ਖਿਲਾਫ ਦਰਜ ਹੋਏ ਮੁੱਕਦਮਾ ਵਿੱਚ ਧਾਰਾ 10 ਅਤੇ 13 UAPA Act ਦਾ ਵਾਧਾ ਕਰਕੇ ਦੋਸ਼ੀਆਨ ਪਾਸੋ ਡੁਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਗ੍ਰਿਫਤਾਰ ਦੋਸ਼ੀਆਨ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਤਾਂ ਜੋ ਹੋਰ ਬਾਰੀਕੀ ਨਾਲ ਜਾਂਚ ਕਰਕੇ ਇਸ ਸਾਜ਼ਿਸ਼ ਦੇ ਪਿੱਛੇ ਚੱਲ ਰਹੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ।
















