ਦੇਸ਼ਦੁਨੀਆਂਪੰਜਾਬ

ਕੇਂਦਰ ਸਰਕਾਰ ਵਲੋਂ 26 ਜਨਵਰੀ ‘ਤੇ ਦਿੱਲੀ ‘ਚ ਹੋਣ ਵਾਲੀ ਪਰੇਡ ‘ਚੋਂ ਰੱਦ ਕੀਤੀਆਂ ਝਾਂਕੀਆਂ ਸੂਬੇ ਦੀ ਹਰ ਗਲੀ ਅਤੇ ਮੁਹੱਲੇ ‘ਚ ਜਾਣਗੀਆਂ – CM ਭਗਵੰਤ ਮਾਨ

ਚੰਡੀਗੜ੍ਹ, (PRIME INDIAN NEWS) :- ਕੇਂਦਰ ਸਰਕਾਰ ਵਲੋਂ 26 ਜਨਵਰੀ ਗਣਤੰਤਰ ਦਿਵਸ ‘ਤੇ ਦਿੱਲੀ ‘ਚ ਹੋਣ ਵਾਲੀ ਪਰੇਡ ‘ਚੋਂ ਰੱਦ ਕੀਤੀਆਂ ਗਈਆਂ ਪੰਜਾਬ ਦੀਆਂ ਝਾਂਕੀਆਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੱਕ ਸੂਬੇ ਦੀ ਹਰ ਗਲੀ ਅਤੇ ਮੁਹੱਲੇ ‘ਚ ਜਾਣਗੀਆਂ। ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਲਿਆ ਹੈ। ਪਹਿਲੇ ਪੜਾਅ ਵਿੱਚ 9 ਝਾਂਕੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਅਗਲੇ ਪੜਾਅ ਵਿੱਚ ਇਨ੍ਹਾਂ ਦੀ ਗਿਣਤੀ ਵਧਾਈ ਜਾਵੇਗੀ। ਪੰਜਾਬ ਸਰਕਾਰ ਦੀ ਯੋਜਨਾ ਹੈ ਕਿ ਝਾਂਕੀਆਂ ਨੂੰ ਉਸੇ ਸਟਾਈਲ ਵਿੱਚ ਪੰਜਾਬ ਵਿੱਚ ਘੁਮਾਇਆ ਜਾਏਗਾ, ਜਿਸ ਤਰ੍ਹਾਂ ਗਣਤੰਤਰ ਦਿਵਸ ਦੀ ਪਰੇਡ ਵਿਚ ਉਨ੍ਹਾਂ ਨੂੰ ਵਿਖਾਇਆ ਜਾਂਦਾ ਹੈ। ਇਨ੍ਹਾਂ ਨੂੰ ਬਕਾਇਦਾ ਟਰਾਲੀਆਂ ‘ਤੇ ਸਜਾਇਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਨੂੰ ਹਰ ਵਿਧਾਨ ਸਭਾ ਹਲਕੇ ਦੇ ਹਰ ਪਿੰਡ ਵਿੱਚ ਲਿਜਾਇਆ ਜਾਵੇਗਾ। ਝਾਂਕੀ ਹਰੇਕ ਪਿੰਡ ਵਿੱਚ 10 ਤੋਂ 15 ਮਿੰਟ ਲਈ ਰੁਕੇਗੀ। ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਦੀ ਯੋਜਨਾ ਹੈ ਕਿ ਦਿੱਲੀ ਸਥਿਤ ਪੰਜਾਬ ਭਵਨ ਵਿਖੇ ਝਾਕੀ ਰੱਖੀ ਜਾਵੇਗੀ। ਦਿੱਲੀ ਦੇ ਵਿਧਾਇਕਾਂ ਨੂੰ ਪੰਜਾਬੀ ਇਲਾਕਿਆਂ ਵਿੱਚ ਇਸ ਨੂੰ ਲਿਜਾਣ ਦੀ ਆਜ਼ਾਦੀ ਹੋਵੇਗੀ। ਪੰਜਾਬ ਸਰਕਾਰ ਵੱਲੋਂ ਪਰੇਡ ਲਈ ਤਿੰਨ ਝਾਕੀਆਂ ਤਿਆਰ ਕੀਤੀਆਂ ਗਈਆਂ ਸਨ। ਇਨ੍ਹਾਂ ਵਿੱਚ ਪੰਜਾਬ ਦੇ ਸ਼ਹੀਦਾਂ ਅਤੇ ਕੁਰਬਾਨੀਆਂ ਦੀ ਗਾਥਾ, ਨਾਰੀ ਸ਼ਕਤੀ ਮਾਈ ਭਾਗੋ ਦੀ ਝਾਂਕੀ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਨਾਲ ਸਬੰਧਤ ਝਾਂਕੀ ਸ਼ਾਮਲ ਸਨ। ਦੱਸ ਦੇਈਏ ਕਿ ਜਦੋਂ ਕੇਂਦਰ ਸਰਕਾਰ ਵੱਲੋਂ ਝਾਕੀ ਰੱਦ ਕਰ ਦਿੱਤੀ ਗਈ ਸੀ ਅਤੇ ਨਾਲ ਹੀ ਰੱਖਿਆ ਮੰਤਰਾਲੇ ਵੱਲੋਂ ਦਿੱਲੀ ਵਿੱਚ ਹੋਣ ਵਾਲੇ ਭਾਰਤ ਪਰਵ ਵਿੱਚ ਪੰਜਾਬ ਦੀ ਝਾਕੀ ਭੇਜਣ ਦੀ ਗੱਲ ਚੱਲੀ ਸੀ ਤਾਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਉਹ ਪੰਜਾਬ ਦੇ ਝਾਂਕੀ ਨੂੰ ਰਿਜੈਕਟ ਸ਼੍ਰੇਣੀ ਵਿੱਚ ਨਹੀਂ ਭੇਜਿਆ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਅਤੇ ਦਿੱਲੀ ‘ਚ ਖੁਦ ਪੰਜਾਬ ਦੀਆਂ ਝਾਂਕੀਆਂ ਨਿਕਲਣਗੀਆਂ, ਤਾਂ ਜੋ ਪੰਜਾਬ ਦੇ ਅਮੀਰ ਵਿਰਸੇ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾ ਸਕੇ।

Related Articles

Leave a Reply

Your email address will not be published. Required fields are marked *

Back to top button