
ਜਲੰਧਰ, ਐਚ ਐਸ ਚਾਵਲਾ। ਨਸ਼ਾ ਤਸਕਰੀ ਅਤੇ ਅਪਰਾਧਿਕ ਤੱਤਾਂ ਵਿਰੁੱਧ ਚਲਾਈ ਜਾ ਰਹੀ ਰੋਕਥਾਮ ਸਪੈਸ਼ਲ ਮੁਹਿੰਮ ਤਹਿਤ, ਸੀਨੀਅਰ ਪੁਲਿਸ ਕਪਤਾਨ ਸ੍ਰੀ ਹਰਵਿੰਦਰ ਸਿੰਘ ਵਿਰਕ, ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ੍ਰੀ ਸਰਬਜੀਤ ਰਾਏ, ਪੁਲਿਸ ਕਪਤਾਨ (ਇਨਵੈਸਟੀਗੇਸ਼ਨ) ਦੀ ਅਗਵਾਈ ਹੇਠ, ਜਲੰਧਰ ਦਿਹਾਤੀ ਪੁਲਿਸ ਵੱਲੋਂ ਵੱਖ-ਵੱਖ ਥਾਣਿਆਂ ਵਿੱਚ ਨਸ਼ਾ ਵਿਰੋਧੀ ਕਾਰਵਾਈਆਂ ਕੀਤੀਆਂ ਗਈਆਂ।

ਜਲੰਧਰ ਦਿਹਾਤੀ ਪੁਲਿਸ ਵੱਲੋਂ 18 ਅਪ੍ਰੈਲ 2025 ਨੂੰ ਸ਼ਾਮ 4 ਵਜੇ ਤੋਂ 8 ਵਜੇ ਤੱਕ ਨਸ਼ਾ ਵਿਰੋਧੀ ਤਹਿਤ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (CASO) ਚਲਾਈ ਗਈ। ਸੀਨੀਅਰ ਸੂਪਰਡੈਂਟ ਆਫ ਪੁਲਿਸ ਸ੍ਰੀ ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਚਲਾਈ ਗਈ ਇਸ ਕਾਰਵਾਈ ਵਿੱਚ ਜ਼ਿਲ੍ਹੇ ਦੇ ਕਈ ਨਸ਼ਾ ਪ੍ਰਭਾਵਿਤ ਇਲਾਕਿਆਂ ਨੂੰ ਕਵਰ ਕੀਤਾ ਗਿਆ। ਇਹ ਮੁਹਿੰਮ NDPS ਐਕਟ, Excise ਐਕਟ ਅਤੇ ਹੋਰ ਗੰਭੀਰ ਧਾਰਾਵਾਂ ਤਹਿਤ ਨਸ਼ਾ ਤਸਕਰੀ ਵਿਰੁੱਧ ਚਲਾਈ ਗਈ।
ਇਸ ਕਾਰਵਾਈ ਦੌਰਾਨ ਕੁੱਲ 8 ਐਫਆਈਆਰ ਦਰਜ ਕੀਤੀਆਂ ਗਈਆਂ ਅਤੇ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ 50,500 ਮਿਲੀਲੀਟਰ ਨਾਜਾਇਜ਼ ਸ਼ਰਾਬ, 335 ਨਸ਼ੀਲੀਆਂ ਗੋਲੀਆਂ, ਚਾਂਦੀ ਦਾ ਕਾਗਜ਼, ਲਾਈਟਰ, ਮੋਟਰਸਾਈਕਲ ਅਤੇ ਇੱਕ ਭਗੌੜਾ ਅਪਰਾਧੀ ਕਾਬੂ ਕੀਤਾ।
ਇਹ CASO ਮੁਹਿੰਮ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ, ਨਸ਼ਾ ਤਸਕਰੀ ‘ਤੇ ਨਕੇਲ ਕੱਸਣ ਅਤੇ ਨਸ਼ਾ ਮੁਕਤ ਸਮਾਜ ਦੀ ਸਥਾਪਨਾ ਵੱਲ ਇਕ ਹੋਰ ਮਜ਼ਬੂਤ ਕਦਮ ਸਾਬਤ ਹੋਈ ਹੈ। ਜਲੰਧਰ ਦਿਹਾਤੀ ਪੁਲਿਸ ਵੱਲੋਂ ਅਜੇਹੀਆਂ ਹੋਰ ਮੁਹਿੰਮਾਂ ਭਵਿੱਖ ਵਿੱਚ ਵੀ ਨਿਰੰਤਰ ਚਲਾਈਆਂ ਜਾਣਗੀਆਂ।





























