ਜਲੰਧਰ, ਐਚ ਐਸ ਚਾਵਲਾ। ਸ਼੍ਰੀ ਹਰਵਿੰਦਰ ਸਿੰਘ ਵਿਰਕ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਵੱਲੋ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਦੇ ਤਹਿਤ ਸ੍ਰੀ ਸਰਬਜੀਤ ਰਾਏ, ਪੀ.ਪੀ.ਐਸ, ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਅਤੇ ਸ੍ਰੀ ਕੁਲਵੰਤ ਸਿੰਘ, ਪੀ.ਪੀ.ਐਸ, ਉਪ ਪੁਲਿਸ ਕਪਤਾਨ ਸਬ-ਡਵੀਜਨ ਆਦਮਪੁਰ ਦੀ ਯੋਗ ਅਗਵਾਈ ਹੇਠ INSP ਹਰਦੇਵਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਆਦਮਪੁਰ ਦੀ ਪੁਲਿਸ ਪਾਰਟੀ ਵੱਲੋ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 90 ਨਸ਼ੀਲੀਆ ਗੋਲੀਆ,ਸਿਲਵਰ ਪੰਨੀ,10 ਰੁਪਏ ਦੀ ਬਣੀ ਹੋਈ ਪਾਈਪ, ਇੱਕ ਪਾਣੀ ਵਾਲੀ ਬੋਤਲ ਦਾ ਢੱਕਣ ਅਤੇ ਇੱਕ ਲਾਈਟਰ ਬ੍ਰਾਮਦ ਕਰਕੇ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕੁਲਵੰਤ ਸਿੰਘ, ਪੀ.ਪੀ.ਐਸ, ਉਪ ਪੁਲਿਸ ਕਪਤਾਨ ਸਬ-ਡਵੀਜਨ ਆਦਮਪੁਰ ਜੀ ਨੇ ਦੱਸਿਆ ਕਿ ਮਿਤੀ 19.04.2025 ਨੂੰ ASI ਰਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਦੇ ਸਬੰਧ ਵਿਚ ਮੋੜ ਨਜਦੀਕ ਬੰਮ ਡੰਮ ਬਾਹਰ ਰਕਬਾ ਪਿੰਡ ਖੁਰਦਪੁਰ ਪੁਜੇ ਬੰਮ ਡੰਮ ਨੂੰ ਜਾਦੇ ਰਸਤੇ ਪਰ ਅਜੈ ਕੁਮਾਰ ਪੁੱਤਰ ਸਤਪਾਲ ਵਾਸੀ ਪਿੰਡ ਚੋਮੋ ਥਾਣਾ ਆਦਮਪੁਰ ਜਿਲਾ ਜਲੰਧਰ ਨੂੰ ਕਾਬੂ ਕਰਕੇ ਉਸ ਪਾਸੋ 90 ਨਸ਼ੀਲੀਆ ਗੋਲੀਆ ਅਤੇ ਇੱਕ ਸਿਲਵਰ ਪੰਨੀ, 10 ਰੁਪਏ ਦਾ ਨੋਟ, ਪਾਣੀ ਵਾਲੀ ਬੋਤਲ ਦਾ ਢੱਕਣ ਅਤੇ ਇੱਕ ਲਾਈਟਰ ਬ੍ਰਾਮਦ ਕੀਤਾ। ਜਿਸ ਤੇ ਮੁਕੱਦਮਾ ਨੰਬਰ 54 ਮਿਤੀ 19.04.2025 ਅਧ 22,27/61/85 NDPS Act ਥਾਣਾ ਆਦਮਪੁਰ ਜਿਲਾ ਜਲੰਧਰ ਦਿਹਾਤੀ ਦਰਜ ਰਜਿਸਟਰ ਕਰਕੇ ਦੋਸ਼ੀ ਨੂੰ ਮੁਕੱਦਮਾ ਹਜਾ ਵਿੱਚ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ। ਜੋ ਦੋਸ਼ੀ ਮਾਨਯੋਗ ਅਦਾਲਤ ਵੱਲੋ ਨਸ਼ਾ ਤਸਕਰੀ ਵਿੱਚ ਪਹਿਲਾ ਹੀ ਭਗੌੜਾ ਕਰਾਰ ਕੀਤਾ ਹੋਇਆ ਹੈ। ਜੋ ਦੋਸ਼ੀ ਨੂੰ ਅੱਜ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਡ ਹਾਸਿਲ ਕੀਤਾ ਜਾਵੇਗਾ ਅਤੇ ਹੋਰ ਡੂੰਘਾਈ ਨਾਲ ਪੁਛਗਿੱਛ ਕੀਤੀ ਜਾਵੇਗੀ।





























