
ਜਲੰਧਰ, ਐਚ ਐਸ ਚਾਵਲਾ। ਅੱਜ ਮਿਤੀ 21-04-2025 ਦਿਨ ਸੋਮਵਾਰ ਨੂੰ ਸ. ਗੁਰਨਾਮ ਸਿੰਘ ਰਿਟਾਇਰਡ ਡੀ.ਐਸ.ਪੀ ਪ੍ਰਧਾਨ ਪੁਲਿਸ ਪੈਨਸ਼ਨਰਜ ਵੈਲਫੇਅਰ ਇਕਾਈ ਜਲੰਧਰ ਦਿਹਾਤੀ ਵੱਲੋਂ ਸ੍ਰੀ ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ, ਸ੍ਰੀ ਸਰਬਜੀਤ ਰਾਏ ਪੀ.ਪੀ.ਐਸ, ਕਪਤਾਨ ਪੁਲਿਸ ਡਿਟੈਕਟਿਵ, ਜਲੰਧਰ ਦਿਹਾਤੀ ਅਤੇ ਸ੍ਰੀ ਪਰਮਿੰਦਰ ਸਿੰਘ ਹੀਰ, ਪੀ.ਪੀ.ਐਸ, ਕਪਤਾਨ ਪੁਲਿਸ ਸਥਾਨਕ ਜਲੰਧਰ ਦਿਹਾਤੀ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ।
ਪੁਲਿਸ ਪੈਨਸ਼ਨਰਜ ਵੈਲਫੇਅਰ ਇਕਾਈ ਜਲੰਧਰ ਦਿਹਾਤੀ ਦੇ ਸਮੂਹ ਅਹੁਦੇਦਾਰਾਂ ਵੱਲੋਂ ਉਚ ਅਧਿਕਾਰੀਆਂ ਨੂੰ ਜੀ ਆਇਆਂ ਕਿਹਾ ਗਿਆ ਅਤੇ ਨਵੀਂ ਬਣਾਈ ਗਈ ਪੁਲਿਸ ਵੈਲਫੇਅਰ ਐਸੋਸੀਏਸ਼ਨ ਇਕਾਈ ਜਲੰਧਰ ਦਿਹਾਤੀ ਬਾਰੇ ਜਾਣੂ ਕਰਾਇਆ ਗਿਆ। ਇਸ ਮੌਕੇ ਪ੍ਰਧਾਨ ਤੋ ਇਲਾਵਾ ਰਿਟਾਇਰਡ ਇੰਸਪੈਕਟਰਜ ਲਖਬੀਰ ਸਿੰਘ, ਭੁਪਿੰਦਰ ਸਿੰਘ, ਤਰਲੋਚਨ ਸਿੰਘ , ਸੁਰਜੀਤ ਸਿੰਘ ਅਤੇ ਰਿਟਾਇਰਡ ਏ.ਐਸ.ਆਈਜ ਬਲਰਾਜ ਗਿੱਲ, ਪ੍ਰਿਥੀਪਾਲ ਸਿੰਘ ਅਤੇ ਜਸਵੰਤ ਸਿੰਘ ਆਦਿ ਮੌਜੂਦ ਸਨ।





























