
ਜਲੰਧਰ, ਐਚ ਐਸ ਚਾਵਲਾ। ਨਸ਼ਾ ਤਸਕਰੀ ਅਤੇ ਅਪਰਾਧਿਕ ਤੱਤਾਂ ਵਿਰੁੱਧ ਚੱਲ ਰਹੀ ਰੋਕਥਾਮ ਮੁਹਿੰਮ ਦੇ ਹਿੱਸੇ ਵਜੋਂ, ਜਲੰਧਰ ਦਿਹਾਤੀ ਪੁਲਿਸ ਨੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਸ੍ਰੀ ਹਰਵਿੰਦਰ ਸਿੰਘ ਵਿਰਕ ਅਤੇ ਸ੍ਰੀ ਸਰਬਜੀਤ ਰਾਏ (ਸੁਪਰਡੈਂਟ ਆਫ਼ ਪੁਲਿਸ ਇਨਵੈਸਟੀਗੇਸ਼ਨ) ਦੀ ਅਗਵਾਈ ਹੇਠ ਵੱਖ-ਵੱਖ ਥਾਣਿਆਂ ਵਿੱਚ ਕਈ ਨਸ਼ਾ ਵਿਰੋਧੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਹਲਕਾ ਸ਼ਾਹਕੋਟ ‘ਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਤੀਬਰ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਸ਼੍ਰੀ ਉਂਕਾਰ ਸਿੰਘ ਬਰਾੜ ਡੀ.ਐਸ.ਪੀ ਸਬ ਡਿਵੀਜ਼ਨ ਸ਼ਾਹਕੋਟ ਦੀ ਅਗਵਾਈ ਹੇਠ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਹ ਮੀਟਿੰਗ ਡੀਐਸਪੀ ਦਫਤਰ ਵਿੱਚ ਹੋਈ, ਜਿਸ ਵਿੱਚ ਮੁੱਖ ਅਫਸਰ ਥਾਣਾ ਸ਼ਾਹਕੋਟ, ਲੋਹੀਆ, ਮਹਿਤਪੁਰ ਦੇ ਚੌਕੀ ਇੰਚਾਰਜ, ਮੁੱਖ ਮੁਨਸ਼ੀ ਸਟਾਫ ਸਮੇਤ ਸਮੂਹ ਬਲਾਕ ਪ੍ਰਧਾਨ ਤੇ ਸਮਾਜਿਕ ਆਗੂ ਸ਼ਾਮਲ ਹੋਏ।

ਮੀਟਿੰਗ ਦੌਰਾਨ ਨਸ਼ਿਆਂ ਦੀ ਸਮੱਸਿਆ ਨੂੰ ਜੜ ਤੋਂ ਖਤਮ ਕਰਨ ਲਈ ਗਰਾਊਂਡ ਲੈਵਲ ਉੱਤੇ ਲਾਗੂ ਕੀਤੀਆਂ ਜਾਣ ਵਾਲੀਆਂ ਰਣਨੀਤੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਸਮਾਜਿਕ ਆਗੂਆਂ ਵੱਲੋਂ ਪੁਲਿਸ ਵੱਲੋਂ ਹੁਣ ਤੱਕ ਕੀਤੇ ਉਪਰਾਲਿਆਂ ਦੀ ਸਮੀਖਿਆ ਕੀਤੀ ਗਈ ਅਤੇ ਨਸ਼ਾ ਪੀੜਤ ਵਿਅਕਤੀਆਂ ਲਈ ਸਿਹਤਮੰਦ ਜੀਵਨ ਵਲ ਵਾਪਸੀ ਲੈ ਆਉਣ ਲਈ ਹੋਰ ਢੰਗਾਂ ‘ਤੇ ਰੋਸ਼ਨੀ ਪਾਈ ਗਈ।

ਇਸ ਮੌਕੇ ਡੀਐਸਪੀ ਉਂਕਾਰ ਸਿੰਘ ਬਰਾੜ ਨੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਨਸ਼ਿਆਂ ਵਿਰੁੱਧ ਜੰਗ ਪੂਰੀ ਸਖਤੀ ਅਤੇ ਸਮਰਪਣ ਨਾਲ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਮੂਹ ਸਮਾਜਿਕ ਆਗੂਆਂ ਨੂੰ ਨਾਲ ਲੈ ਕੇ ਇਹ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਤਾਂ ਜੋ ਰੰਗਲਾ ਅਤੇ ਨਸ਼ਾਮੁਕਤ ਪੰਜਾਬ ਸਾਕਾਰ ਹੋ ਸਕੇ।
ਅੰਤ ਵਿੱਚ, ਪੁਲਿਸ ਨਾਲ ਸੰਬੰਧਿਤ ਹੋਰ ਜ਼ਰੂਰੀ ਵਿਸ਼ਿਆਂ ‘ਤੇ ਵੀ ਵਿਚਾਰ ਸਾਂਝੇ ਕੀਤੇ ਗਏ ਅਤੇ ਭਵਿੱਖ ਲਈ ਸਾਂਝੀ ਰਣਨੀਤੀ ਤਿਆਰ ਕੀਤੀ ਗਈ।





























