ਦੇਸ਼ਦੁਨੀਆਂਪੰਜਾਬ

ਹਾਕਮ ਥਾਪਰ ਨੇ ਡਿਪਟੀ ਡਾਇਰੈਕਟਰ, ਸੂਚਨਾ ਅਤੇ ਲੋਕ ਸੰਪਰਕ, ਜਲੰਧਰ ਵਜੋਂ ਅਹੁਦਾ ਸੰਭਾਲਿਆ

ਜਲੰਧਰ, ਐਚ ਐਸ ਚਾਵਲਾ। ਜ਼ਿਲ੍ਹਾ ਲੋਕ ਸੰਪਰਕ ਅਫ਼ਸਰ (ਡੀ.ਪੀ.ਆਰ.ਓ.) ਹਾਕਮ ਥਾਪਰ ਨੇ ਤਰੱਕੀ ਮਿਲਣ ਉਪਰੰਤ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਜਲੰਧਰ ਦੇ ਡਿਪਟੀ ਡਾਇਰੈਕਟਰ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਜੁਆਇੰਟ ਡਾਇਰੈਕਟਰ ਮਨਵਿੰਦਰ ਸਿੰਘ ਦੀ ਮੌਜੂਦਗੀ ਵਿੱਚ ਅਹੁਦਾ ਸੰਭਾਲਿਆ, ਜਿਨ੍ਹਾਂ ਨੇ ਸ਼੍ਰੀ ਥਾਪਰ ਨੂੰ ਮੁਬਾਰਕਬਾਦ ਦਿੰਦਿਆਂ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰੋਗਰਾਮਾਂ ਦੀ ਵਿਆਪਕ ਪੱਧਰ ’ਤੇ ਜਨਤਾ ਤੱਕ ਪਹੁੰਚ ਯਕੀਨੀ ਬਣਾਉਣ ਲਈ ਆਪਣੇ ਅਣਥੱਕ ਯਤਨ ਜਾਰੀ ਰੱਖਣਗੇ।

2011 ਬੈਚ ਦੇ ਅਧਿਕਾਰੀ, ਸ਼੍ਰੀ ਥਾਪਰ ਨੂੰ ਲੋਕ ਸੰਪਰਕ ਵਿਭਾਗ ਵਿੱਚ ਦਹਾਕੇ ਤੋਂ ਵੱਧ ਦਾ ਤਜ਼ੁਰਬਾ ਹੈ। ਉਹ ਪਟਿਆਲਾ, ਬਠਿੰਡਾ, ਹੁਸ਼ਿਆਰਪੁਰ, ਮਾਨਸਾ ਅਤੇ ਜਲੰਧਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਡੀ.ਪੀ.ਆਰ.ਓ. ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਬਤੌਰ ਡਿਪਟੀ ਡਾਇਰੈਕਟਰ ਤਰੱਕੀ ਮਿਲਣ ਤੋਂ ਪਹਿਲਾਂ ਉਹ ਜਲੰਧਰ ਵਿਖੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ।

ਉਨ੍ਹਾਂ ’ਤੇ ਪ੍ਰਗਟਾਏ ਭਰੋਸੇ ਲਈ ਸ਼੍ਰੀ ਥਾਪਰ ਨੇ ਪੰਜਾਬ ਸਰਕਾਰ ਅਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਬਾਰੇ ਜਾਗਰੂਕਤਾ ਫੈਲਾਉਣ ਲਈ  ਵਚਨਬੱਧ ਹਨ।

ਉਨ੍ਹਾਂ ਪੂਰੇ ਖੇਤਰ ਵਿੱਚ ਲੋਕ ਭਾਗੀਦਾਰੀ ਅਤੇ ਜਾਗਰੂਕਤਾ ਨੂੰ ਮਜ਼ਬੂਤ ਕਰਨ ਲਈ ਸਰਕਾਰ ਅਤੇ ਨਾਗਰਿਕਾਂ ਵਿਚਕਾਰ ਪ੍ਰਭਾਵਸ਼ਾਲੀ ਸੰਚਾਰ ਜਾਰੀ ਰੱਖਣ ਦੇ ਆਪਣੇ ਸੰਕਲਪ ਨੂੰ ਵੀ ਦੁਰਹਾਇਆ।

Related Articles

Leave a Reply

Your email address will not be published. Required fields are marked *

Back to top button