
ਜਲੰਧਰ, ਐਚ ਐਸ ਚਾਵਲਾ। ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ. ਮਾਨਯੋਗ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ, ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਮਾੜੇ ਅਨਸਰਾ ਅਤੇ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਸਰਬਜੀਤ ਰਾਏ ਪੀ.ਪੀ.ਐਸ.. ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ, ਜਲੰਧਰ ਦਿਹਾਤੀ ਅਤੇ ਸ੍ਰੀ ਸਰਵਣ ਸਿੰਘ ਬੱਲ, ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਫਿਲੌਰ ਜੀ ਦੀ ਅਗਵਾਈ ਹੇਠ ਥਾਣਾ ਫਿਲੌਰ ਦੇ ਇੰਸਪੈਕਟਰ ਸੰਜੀਵ ਕਪੂਰ ਮੁੱਖ ਅਫਸਰ ਥਾਣਾ ਫਿਲੌਰ ਦੀ ਟੀਮ ਵੱਲੋਂ ਗੈਂਗਸਟਰ ਸੁਖਦੀਪ ਸਿੰਘ ਉਰਫ ਮੱਟੀ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਰਵਣ ਸਿੰਘ ਬੱਲ, ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ ਡਵੀਜਨ ਫਿਲੌਰ ਜੀ ਨੇ ਦੱਸਿਆ ਕਿ ਇੰਸਪੈਕਟਰ ਸੰਜੀਵ ਕਪੂਰ ਮੁੱਖ ਅਫਸਰ ਥਾਣਾ ਫਿਲੌਰ ਦੀ ਟੀਮ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਏ ਸ਼ਪੈਸਲ ਆਪ੍ਰੇਸ਼ਨ “ਯੁੱਧ ਨਸ਼ਿਆਂ ਦੇ ਵਿਰੁੱਧ” ਤਹਿਤ ਨਸ਼ਾ ਤਸਕਰ/ਗੈਂਗਸਟਰ ਸੁਖਦੀਪ ਸਿੰਘ ਉਰਫ ਮੱਟੀ ਪੁੱਤਰ ਨਰੰਜਣ ਸਿੰਘ ਵਾਸੀ ਪਿੰਡ ਛੋਕਰਾਂ ਥਾਣਾ ਫਿਲੌਰ ਜਿਲਾ ਜਲੰਧਰ ਨੂੰ ਗ੍ਰਿਫਤਾਰ ਕਰਕੇ ਇਸਦੇ ਕਬਜਾ ਵਿੱਚੋਂ 31 ਗ੍ਰਾਮ ਹੈਰੋਇਨ, 100 ਨਸ਼ੀਲੀਆਂ ਗੋਲੀਆਂ, 01 ਪਿਸਟਲ 32 ਬੋਰ ਸਮੇਤ ਮੈਗਜ਼ੀਨ ਅਤੇ 07 ਰੌਂਦ ਜਿੰਦਾ ਅਤੇ 2,00,000/- ਡਰੱਗ ਮਨੀ ਬਰਾਮਦ ਕਰਕੇ ਮੁਕੱਦਮਾ ਨੰਬਰ 154 ਮਿਤੀ 23.05.2025 ਜੁਰਮ 21/22-ਐਨ.ਡੀ.ਪੀ.ਐਸ ਐਕਟ 25/54/59 ਅਸਲਾ ਐਕਟ ਥਾਣਾ ਫਿਲੋਰ ਵਿੱਚ ਗ੍ਰਿਫਤਾਰ ਕੀਤਾ। ਜੋ ਮੁਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸੁਖਦੀਪ ਸਿੰਘ ਉਰਫ ਮੱਟੀ ਦੇ ਖਿਲਾਫ ਪਹਿਲਾਂ ਵੱਖ-ਵੱਖ ਧਾਰਾਵਾਂ ਤਹਿਤ 18 ਮੁਕੱਦਮੇ ਦਰਜ ਹਨ ਅਤੇ ਇਹ ਸਸਤੇ ਭਾਅ ਬਾਰਡਰ ਏਰੀਆ ਤੋਂ ਹੈਰੋਇਨ ਲਿਆ ਕੇ ਨਸ਼ਾ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਨ ਲੱਗਾ ਪਿਆ ਸੀ। ਇਸ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਕੀਤੀਆਂ ਵਾਰਦਾਤਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।





























