
ਜਲੰਧਰ ਪੁਲਿਸ ਕਾਨੂੰਨ ਅਤੇ ਵਿਵਸਥਾ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ – CP ਧਨਪ੍ਰੀਤ ਕੌਰ
ਜਲੰਧਰ, ਐਚ ਐਸ ਚਾਵਲਾ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪਟੇਲ ਹਸਪਤਾਲ ਦੇ ਇੱਕ ਡਾਕਟਰ ‘ਤੇ ਹਾਲ ਹੀ ਵਿੱਚ ਹੋਏ ਹਮਲੇ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ 24 ਮਈ 2025 ਨੂੰ ਵਾਪਰੀ ਸੀ, ਜਦੋਂ ਡਾਕਟਰ, ਜੋ ਕਿ ਗੁਰਦੇ ਦੀ ਬਿਮਾਰੀ ਤੋਂ ਪੀੜਤ ਇੱਕ ਮਰੀਜ਼ ਦੀ ਜਾਂਚ ਤੋ ਬਾਅਦ, ਹਸਪਤਾਲ ਦੇ ਪਾਰਕਿੰਗ ਖੇਤਰ ਵਿੱਚ ਕੁਝ ਵਿਅਕਤੀਆਂ ਦੇ ਇੱਕ ਸਮੂਹ ਨੇ ਉਸਤੇ ਹਮਲਾ ਕਰ ਦਿੱਤਾ ਸੀ।
ਵੇਰਵਾ ਸਾਂਝਾ ਕਰਦਿਆਂ, ਪੁਲਿਸ ਕਮਿਸ਼ਨਰ, ਸ਼੍ਰੀਮਤੀ ਧਨਪ੍ਰੀਤ ਕੌਰ ਨੇ ਕਿਹਾ ਇਸ ਮਾਮਲੇ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਮੁਕੱਦਮਾ ਨੰਬਰ 42 ਮਿਤੀ 25.05.2025 ਧਾਰਾ 126(2), 115(2), 351(3), 3(5) BNS ਦੇ ਤਹਿਤ ਥਾਣਾ ਨੰਬਰ 4, ਜਲੰਧਰ ਵਿਖੇ ਦਰਜ ਕੀਤੀ ਗਈ ਹੈ। ਦੋਸ਼ੀਆਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਚੱਲ ਰਹੀ ਹੈ।
ਸੀਪੀ ਜਲੰਧਰ ਨੇ ਜ਼ੋਰ ਦੇ ਕੇ ਕਿਹਾ ਕਿ ਸਿਹਤ ਸੰਭਾਲ ਪੇਸ਼ੇਵਰਾਂ ਵਿਰੁੱਧ ਹਿੰਸਾ ਜਾਂ ਹਸਪਤਾਲ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣਾ ਇੱਕ ਗੰਭੀਰ ਅਪਰਾਧ ਹੈ। ਉਨ੍ਹਾਂ ਨੇ ਪੰਜਾਬ ਪ੍ਰੋਟੈਕਸ਼ਨ ਆਫ਼ ਮੈਡੀਕੇਅਰ ਸਰਵਿਸ ਪਰਸਨਜ਼ ਐਂਡ ਮੈਡੀਕੇਅਰ ਸਰਵਿਸ ਇੰਸਟੀਚਿਊਸ਼ਨਜ਼ (ਪ੍ਰੀਵੈਨਸ਼ਨ ਆਫ਼ ਹਿੰਸਾ ਐਂਡ ਡੈਮੇਜ ਟੂ ਪ੍ਰਾਪਰਟੀ) ਐਕਟ, 2008 ਦੀ ਜਾਣਕਾਰੀ ਦੀਤੀ, ਜੋ ਅਜਿਹੇ ਅਪਰਾਧਾਂ ਲਈ ਕੈਦ ਅਤੇ ਜੁਰਮਾਨੇ ਸਮੇਤ ਸਖ਼ਤ ਸਜ਼ਾਵਾਂ ਦੀ ਵਿਵਸਥਾ ਕਰਦਾ ਹੈ। ਜੇਕਰ ਇਸ ਨਾਲ ਸਬੰਧਿਤ ਕੋਈ ਅਪਰਾਧ ਹੁੰਦਾ ਹੈ ਤਾਂ ਅਪਰਾਧੀਆਂ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ ।
CP ਧਨਪ੍ਰੀਤ ਕੌਰ ਨੇ ਕਿਹਾ ਕਿ “ਪੁਲਿਸ ਵਿਭਾਗ ਖੇਤਰ ਵਿੱਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ,” ਉਨ੍ਹਾਂ ਕਿਹਾ ਕਿ “ਅਜਿਹੀਆਂ ਹਿੰਸਾ ਦੀਆ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਖ਼ਤੀ ਨਾਲ ਨਜਿੱਠਿਆ ਜਾਵੇਗਾ।”





























